ਗੁਰੂ ਨਾਨਕ ਮੈਡੀਕਲ ਸਟੋਰ ਸ਼ਾਰਟ ਸਰਕਟ ਕਾਰਨ ਸੜ ਕੇ ਸੁਆਹ ਹੋਇਆ

ਰਾਮਪੁਰਾ ਫੂਲ -ਬੀਤੀ ਸ਼ਾਮ ਨੇੜਲੇ ਪਿੰਡ ਰਾਮਪੁਰਾ ਵਿਖੇ ਗੁਰੂ ਨਾਨਕ ਮੈਡੀਕਲ ਸਟੋਰ ਵਿਖੇ ਅੱਗ ਲੱਗ ਜਾਣ ਕਾਰਨ ਦੁਕਾਨ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਦੁਕਾਨ ਦੇ ਮਾਲਕ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਐਤਵਾਰ ਸ਼ਾਮ ਨੂੰ ਕਰੀਬ 7 ਵਜੇ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ ਤਾਂ ਥੋੜੀ ਦੇਰ ਬਾਅਦ ਨੇੜਲੇ ਦੁਕਾਨਦਾਰਾਂ ਨੇ ਉਸ ਦੀ ਦੁਕਾਨ ਅੰਦਰੋ ਧੂੰਆਂ ਨਿਕਲਦਾ ਵੇਖਿਆ ਤਾਂ ਉਨਾਂ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਅਤੇ ਦੁਕਾਨ ਮਾਲਕ ਨੂੰ ਦਿੱਤੀ। ਜਿਨ੍ਹਾਂ ਆ ਕੇ ਅੱਗ ਤੇ ਕਾਬੂ ਪਾਇਆ। ਪ੍ਰਤੱਖਦਰਸ਼ੀਆ ਅਨੁਸ਼ਾਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ ਸਨ ਕਿ ਕੁੱਝ ਸਮੇਂ ਚ ਹੀ ਸਮਾਨ ਰਾਖ ਬਣ ਗਿਆ। ਰਾਜਿੰਦਰ ਸਿੰਘ ਅਨੁਸਾਰ ਦੁਕਾਨ ਵਿੱਚ ਪਈਆਂ ਦਵਾਈਆਂ ਦੇ ਨਾਲ-ਨਾਲ ਦੁਕਾਨ ਅੰਦਰ ਲੱਗਿਆ ਟੀ ਵੀ, ਫਰਿੱਜ, ਸਕੈਨਰ, ਇੰਨਵਰਟਰ ਅਤੇ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਉਨ੍ਹਾਂ ਦਾ ਤਕਰੀਬਨ 3 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਬਿਜ਼ਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਮਾਲਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਬਿੱਲਾ, ਲੋਕ ਜਨ ਸ਼ਕਤੀ ਪਾਰਟੀ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਮਨਦੀਪ ਕੌਰ, ਪਿੰਡ ਰਾਮਪੁਰਾ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋ ਪੀੜਤ ਵਿਅਕਤੀ ਦੀ ਆਰਥਿਕ ਮੱਦਦ ਕਰਨ ਦੀ ਗੁਹਾਰ ਲਾਈ ਹੈ।

VIA PUNJAB