- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰੂ ਨਾਨਕ ਸਾਹਿਬ ਦੀਆਂ ਮੂਰਤੀਆਂ ਆਨਲਾਈਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਖ਼ਿਲਾਫ ਸਖ਼ਤ ਕਾਰਵਾਈ ਹੋਵੇ : ਗਿਆਨੀ ਰਘਬੀਰ ਸਿੰਘ
ਸ੍ਰੀ ਆਨੰਦਪੁਰ ਸਾਹਿਬ – ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਵੱਲੋਂ ਵਾਰ ਵਾਰ ਸਿੱਖ ਕੌਮ ਦੀ ਮਰਯਾਦਾ ਦੇ ਉਲਟ ਜਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਬੋਲਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਵਾਰ ਫਿਰ ਇਸ ਕੰਪਨੀ ਨੇ ਸਿੱਖ ਧਰਮ ਦੇ ਸਿਧਾਂਤ ਜਿਸ ਵਿੱਚ ਮੂਰਤੀ ਪੂਜਾ ਦਾ ਖੰਡਨ ਕੀਤਾ ਗਿਆ ਹੈ ਦੇ ਉਲਟ ਜਾ ਕੇ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਵੇਚਣਾ ਸ਼ੁਰੂ ਕਰਕੇ ਬੱਜਰ ਕੁਤਾਹੀ ਕੀਤੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਸਖਤ ਤੋਂ ਸਖਤ ਕਾਰਵਾਈ ਕਰਦੇ ਹੋਏ ਇਸ ਕੰਪਨੀ ਵੱਲੋਂ ਕੀਤੀਆਂ ਜਾ ਰਹੀਆਂ ਗ਼ਲਤੀਆਂ ਲਈ ਸਖਤ ਸਜ਼ਾ ਦੁਆਵੇ। ਜੂਨ 1984 ਮੌਕੇ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੌਰਾਨ ਭਾਰਤੀ ਫੌਜ਼ ਵੱਲੋਂ ਸਿੱਖ ਧਰਮ ਦੇ ਤੇ ਸਿੱਖ ਰੈਫਰੈਂਸ ਲਾਈਬ੍ਰੇਰੀ ‘ਚੋ ਲੈ ਜਾਏ ਗਏ ਬੇਸ਼ਕੀਮਤੀ ਤੇ ਅਹਿਮ ਦਸਤਾਵੇਜ਼ਾਂ ਸਣੇ ਗੁਰੂ ਸਾਹਿਬ ਦੇ ਹੱਥ ਲਿਖਤ ਪਾਵਨ ਗ੍ਰੰਥਾਂ ਨੂੰ ਵਾਪਸ ਕਰਨ ਬਾਰੇ ਹੋਏ ਖੁਲਾਸੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸ਼੍ਰੋਮਣੀ ਕਮੇਟੀ ਤੁਰੰਤ ਗਹਿਰਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕਰਦੇ ਹੋਏ ਕਿਹਾ ਕਿ ਉਹ ਹਾਲ ਹੀ ਵਿੱਚ ਨਸ਼ਰ ਹੋਈਆਂ ਮੀਡੀਆਂ ਰਿਪੋਰਟਾਂ ਨੂੰ ਧਿਆਨ ‘ਚ ਰੱਖਦੇ ਹੋਏ ਇਸ ਸਬੰਧੀ ਪੂਰੀ ਸੰਜ਼ੀਦਗੀ ਦੇ ਨਾਲ ਤੇ ਗਹਿਰਾਈ ਦੇ ਨਾਲ ਜਾਂਚ ਕਰੇ। ਜੇਕਰ ਫੌਜ਼ ਵੱਲੋਂ ਦਸਤਾਵੇਜ਼ ਜਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਪਸ ਕੀਤੇ ਗਏ ਹਨ ਤਾਂ ਉਹ ਕਿੱਥੇ ਹਨ ਤੇ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਵੱਲੋਂ ਕੌਮ ਦੀ ਉਹ ਮਹਾਨ ਧਰੋਹਰ ਨੂੰ ਵੇਚਿਆ ਗਿਆ ਹੈ ਜਾਂ ਖੁਰਦ ਬੁਰਦ ਕੀਤਾ ਗਿਆ ਹੈ ਤਾਂ ਉਸ ਵਾਸਤੇ ਕੌਣ ਜ਼ਿੰਮੇਵਾਰ ਹੈ। ਇਸ ਦੌਰਾਨ ਫਤਿਹਵੀਰ ਸਿੰਘ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਜਿੱਥੇ ਅਸੀਂ ਡਿਜੀਟਲ ਇੰਡੀਆ ਦੀ ਗੱਲ ਕਰ ਰਹੇ ਹਾਂ ਉੱਥੇ ਇੱਕ ਨੰਨੇ ਬੱਚੇ ਦੀ ਜਾਨ ਸਾਧਨਾਂ ਦੀ ਕਮੀ ਤੇ ਸਹੀ ਫੈਸਲਾ ਲੈਣ ‘ਚ ਫੇਲ੍ਹ ਹੋਏ ਪ੍ਰਸ਼ਾਸਨ ਦੀਆਂ ਗ਼ਲਤੀਆਂ ਕਰਕੇ ਚਲੀ ਗਈ ਹੈ। ਇਸ ਲਈ ਭਵਿੱਖ ਵਿੱਚ ਅਜਿਹਾ ਨਾ ਹੋਣ ਵਾਸਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਆਪਣੇ ਮੁਲਾਜ਼ਮਾਂ ਜਾਂ ਟੀਮਾਂ ਨੂੰ ਵਿਸ਼ੇਸ਼ ਸਿਖਲਾਈ ਦੁਆਏ ਜੇਕਰ ਭਾਰਤ ‘ਚ ਨਹੀਂ ਤਾਂ ਕਿਸੇ ਹੋਰ ਦੇਸ਼ ਵਿੱਚ ਭੇਜ ਕੇ ਸਿਖਲਾਈ ਦੁਆਉਣ।


