- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਸਰਬਸੰਮਤੀ ਨਾਲ ਬਣੀ ਪ੍ਰਬੰਧਕ ਕਮੇਟੀ ਨੂੰ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਸ. ਬਲਦੇਵ ਸਿੰਘ ਗਿਲਜੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸ. ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ ਸ. ਦਿਲਬਾਗ ਸਿੰਘ ਚੇਅਰਮੈਨ ਚੁਣੇ ਗਏ ਹਨ। ਭਾਈ ਲੌਂਗੋਵਾਲ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਸਿੱਖ ਜਿਥੇ ਵੀ ਵੱਸਦੇ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ. ਪਰਮਜੀਤ ਸਿੰਘ ਸਰੋਆ ਨੇ ਵੀ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਕਮੇਟੀ ਨੂੰ ਮੁਬਾਰਕਬਾਦ ਦਿੱਤੀ।


