ਗੁ. ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕੁੰਭੜਾ ਚੌਕ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ| ਇਸ ਸਮਾਗਮ ਵਿੱਚ ਚੌਂਕ ਨਾਲ ਲੱਗਦੀ ਖੁੱਲੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ| ਇਸ ਉਪਰੰਤ ਭਾਈ ਨਿਹਾਲ ਸਿੰਘ, ਭਾਈ ਹਰਬੰਸ ਸਿੰਘ, ਭਾਈ ਦਲਜੀਤ ਸਿੰਘ, ਭਾਈ ਅਮਨਦੀਪ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਦੇ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ| ਇਸ ਦੌਰਾਨ ਚਾਹ, ਬਿਸਕੁਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

VIA PUNJAB