- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੋਆ ਵਿੱਚ 4 ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ
ਪਣਜੀ – ਹਾਲ ਹੀ ਗੋਆ ਵਿੱਚ ਹੋਈਆਂ ਵਿਧਾਨ ਸਭਾ ਉਪ ਚੋਣਾਂ ਵਿੱਚ ਦੌਰਾਨ ਜਿੱਤ ਹਾਸਲ ਕਰਨ ਵਾਲੇ 4 ਨਵੇਂ ਚੁਣੇ ਵਿਧਾਇਕਾਂ ਨੇ ਅੱਜ ਸੂਬਾ ਸਕੱਤਰੇਤ ਵਿੱਚ ਸਹੁੰਚੁਕੀ| ਕਾਂਗਰਸ ਦੇ ਅਟਾਨਾਸਿਓ ਮੋਨਸੇਰੇਟ ਅਤੇ ਭਾਜਪਾ ਦੇ ਸੁਭਾਸ਼ ਸ਼ਿਰੋਡਕਰ, ਦਇਆਨੰਦ ਸੋਪਤੇ ਅਤੇ ਜੋਸ਼ੂਆ ਡਿਸੂਜਾ ਚੁਣੇ ਗਏ ਹਨ| ਗੋਆ ਵਿੱਚ ਉਪ ਚੋਣਾਂ ਦੋ ਪੜਾਆਂ ਵਿੱਚ 23 ਅਪ੍ਰੈਲ ਅਤੇ 19 ਮਈ ਨੂੰ ਹੋਈਆਂ ਸਨ| ਇਨ੍ਹਾਂ ਵਿਧਾਇਕਾਂ ਦੇ ਚੁਣੇ ਜਾਣ ਨਾਲ ਗੋਆ ਵਿਧਾਨ ਸਭਾ ਵਿੱਚ ਫਿਰ ਤੋਂ ਵਿਧਾਇਕਾਂ ਦੀ ਗਿਣਤੀ 40 ਹੋ ਗਈ ਹੈ| ਸੱਤਾਧਾਰੀ ਭਾਜਪਾ ਦੇ ਵਰਤਮਾਨ ਵਿੱਚ 17 ਵਿਧਾਇਕ ਹਨ ਅਤੇ ਇਸ ਨੂੰ ਗੋਆ ਫਾਰਵਰਡ ਦੇ 3 ਵਿਧਾਇਕਾਂ, 3 ਆਜ਼ਾਦ ਅਤੇ ਮਹਾਰਾਸ਼ਟਰਵਾਦੀ ਗੋਮੰਤਕ ਪਾਰਟੀ ਦੇ ਇੱਕ ਵਿਧਾਇਕ ਦਾ ਸਮਰਥਨ ਪ੍ਰਾਪਤ ਹੈ|


