- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗ੍ਰਹਿ ਮੰਤਰਾਲੇ ਨੇ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ’ਤੇ ਲਗਾਈ ਰੋਕ
ਨਵੀਂ ਦਿੱਲੀ – ਪੰਜਾਬ ’ਚ ਖ਼ਾਲਿਸਤਾਨੀ ਲਹਿਰ ਨੂੰ ਪੁਨਰ-ਸੁਰਜੀਤ ਕਰਨ ਦੇ ਯਤਨਾਂ ਨਾਲ ਜੁੜੀਆਂ ਕੁਝ ਸਰਗਰਮੀਆਂ ਨੂੰ ਧਿਆਨ ’ਚ ਰਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ‘ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ’ (ਕੇ.ਐਲ.ਐਫ਼.) ’ਤੇ ਪਾਬੰਦੀ ਲਾ ਦਿਤੀ ਹੈ। ਬੁਧਵਾਰ ਨੂੰ ਇਸ ਸਬੰਧੀ ਭਾਰਤ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਵਿਚ ਕਿਹਾ ਗਿਆ ਹੈ ਕਿ – ‘ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ‘ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ’ ਨਾਂਅ ਦੀ ਜਥੇਬੰਦੀ ਦਹਿਸ਼ਤਗਰਦੀ ’ਚ ਸ਼ਾਮਿਲ ਹੈ ਤੇ ਉਹ ਭਾਰਤ ਵਿਚ ਦਹਿਸ਼ਤਗਰਦੀ ਨਾਲ ਸਬੰਧਤ ਗਤੀਵਿਧੀਆਂ ’ਚ ਸਰਗਰਮ ਰਹੀ ਹੈ। ਇਸ ਤੋਂ ਪਹਿਲਾਂ ‘ਰਾਸ਼ਟਰੀ ਜਾਂਚ ਏਜੰਸੀ’ (ਐਨ.ਆਈ.ਏ.- ਨੇਸ਼ਨਲ ਇਨਵੈਸਟੀਗੇਸ਼ਨ ਏਜੰਸੀ) ਨੇ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੀ ਸੀ ਕਿ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਂਅ ਦੀ ਜਥੇਬੰਦੀ ’ਤੇ ਪਾਬੰਦੀ ਲਾਈ ਜਾਵੇ, ‘‘ਜੋ ਪੰਜਾਬ ’ਚ ਇਕ ਖ਼ਾਸ ਫਿਰਕੇ ਦੇ ਲੋਕਾਂ ਦੇ ਕਤਲ ਕਰਨ ਵਿਚ ਸ਼ਾਮਿਲ ਰਹੀ ਹੈ।


