- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ
ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਰਾ ਲਾ ਕੇ ਲਈਆਂ ਵੋਟਾਂ : ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ – ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅਜ ਗੁਰਦਾਸਪੁਰ ’ਚ ਕਿਸਾਨਾਂ ਦੇ ਹਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇਹ ਧਰਨਾ ਦਿਤਾ ਗਿਆ।।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਝੂਠੇ ਲਾਅਰੇ ਲਗਾ ਕੇ ਸਤਾ ਵਿਚ ਆਈ ਕਾਂਗਰਸ ਸਰਕਾਰ ਆਪਣੀ ਕਹਿਣੀ ਤੇ ਕਰਨੀ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਅਜ ਪੰਜਾਬ ਦਾ ਹਰ ਇਕ ਵਰਗ ਕੈਪਟਨ ਸਰਕਾਰ ਖ਼ਿਲਾਫ਼ ਝੰਡਾ ਚੁਕੀ ਬੈਠਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਕਾਂ ਲਈ ਨੂਮਾਇੰਦਗੀ ਕਰ ਰਿਹਾ ਅਕਾਲੀ ਦਲ ਕੈਪਟਨ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾ ਰਿਹਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦਿਆਂ ਤੇ ਖ਼ਰੀ ਉਤਰੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿਡ ਭਰਨ ਵਾਲੇ ਕਿਸਾਨ ਨੂੰ ਅਜ ਆਪਣਾ ਕੰਮ ਕਾਰ ਛਡ ਕੇ ਰੋਸ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਪਣੀ ਹੀ ਫਸਲ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ,।ਜਦੋਂ ਕਿ ਗੰਨੇ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਚੁਕਾ ਹੈ ਪਰ ਕਿਸਾਨਾਂ ਨੂੰ ਬਕਾਇਆ ਨਹੀਂ ਦਿਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ ਅਤੇ ਕੈਪਟਨ ਨੂੰ ਵੋਟਾਂ ਲੈਣ ਤਕ ਹੀ ਮਤਲਬ ਸੀ।


