- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘਨੌਰ ਥਾਣੇ ਨੂੰ ਨਵੀਂ ਥਾਂ ਤਬਦੀਲ ਕਰਨ ਦੀ ਕੋਈ ਤਜਵੀਜ਼ ਨਹੀਂ – ਮੁੱਖ ਮੰਤਰੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਜਗਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰਾਂ ਸੁਰੱਖਿਅਤ ਅਤੇ ਢੁੱਕਵੀਂ ਹੈ। ਉਨਾਂ ਕਿਹਾ ਕਿ ਪੁਲਿਸ ਥਾਣੇ ਦੀ ਇਮਾਰਤ ਦਾ ਨਿਰਮਾਣ ਸਾਲ 2005 ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਨੇੜੇ ਕੀਤਾ ਗਿਆ ਸੀ ਅਤੇ ਇਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੀ ਤਜਵੀਜ਼ ਨਹੀਂ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਆਧੁਨਿਕੀਕਰਨ ਦੇ ਤਹਿਤ ਲੋੜ ਮੁਤਾਬਿਕ ਨਵੇਂ ਪੁਲਿਸ ਥਾਣਿਆਂ ਦਾ ਨਿਰਮਾਣ ਅਤੇ ਮੌਜੂਦਾ ਥਾਣਿਆਂ ਦੀ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਕਿ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ।


