- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ
ਬਲਬੀਰ ਸਿੰਘ ਸਿੱਧੂ ਨੇ ਪੋਰਟਲ ਜਾਰੀ ਕਰਨ ਮਗਰੋਂ ਘਰੇਲੂ ਕਿਰਤੀਆਂ ਨੂੰ ਸਰਕਾਰ ਵੱਲੋਂ ਫੋਟੋ ਸ਼ਨਾਖਤੀ ਕਾਰਡ ਵੰਡੇ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਅੱਜ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਆਨ-ਲਾਈਨ ਵੈਬ ਪੋਰਟਲ ਲਾਂਚ ਕੀਤਾ ਗਿਆ। ਇਸ ਪੋਰਟਲ ਦੇ ਲਾਂਚ ਮਗਰੋਂ ਹੁਣ ਪੰਜਾਬ ਵਿੱਚ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨਾਂ ਨੂੰ ਕਿਰਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ”ਡੋਮੈਸਟਿਕ ਵਰਕਰਜ਼ ਆਨ-ਲਾਈਨ ਪੋਰਟਲ” ਨੂੰ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਲਾਈਵਸਟਾਕ ਭਵਨ ਮੁਹਾਲੀ ਵਿਖੇ ਇਕ ਸਮਾਗਮ ਦੌਰਾਨ ਜਾਰੀ ਕੀਤਾ। ਇਸ ਮੌਕੇ ਸ. ਸਿੱਧੂ ਨੇ ਕੁਝ ਕਿਰਤੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਕੀਤੇ ਜਾਣ ਮਗਰੋਂ ਉਨਾਂ ਨੂੰ ਵਿਭਾਗ ਵੱਲੋਂ ਫੋਟੋ ਸ਼ਨਾਖਤੀ ਕਾਰਡ ਵੀ ਸੌਂਪੇ। ਸ. ਸਿੱਧੂ ਨੇ ਦੱਸਿਆ ਕਿ ਘਰੇਲੂ ਕਿਰਤੀ ਇਕ ਅਜਿਹਾ ਵਰਗ ਸੀ ਜਿਸ ਨੂੰ ਉਸ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਸੀ ਮਿਲਦਾ ਅਤੇ ਕਈ ਮੌਕਿਆ ਤੇ ਉਸਨੂੰ ਆਪਣੇ ਮਾਲਕ ਹੱਥੋਂ ਸੋਸ਼ਣ ਦਾ ਸ਼ਿਕਾਰ ਵੀ ਹੋਣਾ ਪੈਂਦਾ ਸੀ। ਉਨਾਂ ਕਿਹਾ ਕਿ ਹੁਣ ਇਨਾਂ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਣ ਮਗਰੋਂ ਜਿੱਥੇ ਉਨਾਂ ਨੂੰ ਘੱਟੋਂ-ਘੱਟ ਉਜਰਤ ਮਿਲੇਗੀ ਉਸ ਦੇ ਨਾਲ ਹੀ ਸਰਕਾਰ ਵੱਲੋਂ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਵੀ ਮਿਲ ਸਕੇਗਾ। ਉਨਾਂ ਦੱਸਿਆ ਕਿ ਕੋਈ ਵੀ ਘਰੇਲੂ ਕਿਰਤੀ ਆਪਣੇ ਖੇਤਰ ਦੇ ਲੇਬਰ ਇੰਸਪੈਕਟਰ ਦਫਤਰ ਜਾਂ ਫਿਰ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦਾ ਹੈ। ਰਜਿਸਟ੍ਰੇਸ਼ਨ ਮਗਰੋਂ ਉਸ ਨੂੰ ਫੋਟੋ ਸ਼ਨਾਖਤੀ ਕਾਰਡ ਸਰਕਾਰ ਵੱਲੋਂ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਸ. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿਖੇ ਹੀ ਪੰਜਾਬ ਭਰ ਦੀਆਂ ਸਮੂਹ ਟਰੇਡ ਯੂਨੀਅਨਾਂ ਅਤੇ ਕਿਰਤੀਆਂ ਦੀਆਂ ਹੋਰਨਾਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁੱਦੇਦਾਰਾਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ। ਇਸ ਮੀਟਿਗ ਦਾ ਮੁੱਖ ਮੰਤਵ ਕਿਰਤੀਆਂ ਨੂੰ ਜਮੀਨੀ ਪੱਧਰ ਤੇ ਆਉਂਦੀਆਂ ਔਕੜਾਂ ਨੂੰ ਵਿਚਾਰਨਾ ਸੀ ਅਤੇ ਇਸ ਦੇ ਨਾਲ ਹੀ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਕਿਰਤੀਆਂ ਦੀ ਭਲਾਈ ਲਈ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਵੀ ਵਿਚਾਰਨਾ ਸੀ। ਸ. ਬਲਬੀਰ ਸਿੰਘ ਦਾ ਸਮੂਹ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਦੇ ਅਹੁੱਦੇਦਾਰਾਂ ਨੇ ਇਸ ਮੀਟਿੰਗ ਨੂੰ ਸੱਦਣ ਕਾਰਨ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਪਿਛਲੇ 10 ਸਾਲਾ ਤੋਂ ਕਦੇ ਵੀ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਦੇ ਅਹੁੱਦੇਦਾਰਾਂ ਨੂੰ ਸਰਕਾਰਾਂ ਵੱਲੋਂ ਮੀਟਿੰਗ ਲਈ ਨਹੀਂ ਸੱਦਿਆ ਗਿਆ। ਮੀਟਿੰਗ ਦੌਰਾਨ ਕਿਰਤੀ ਜੱਥੇਬੰਦੀਆਂ ਵੱਲੋਂ ਮੁੱਖ ਤੌਰ ਤੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਦੀ ਆਨ-ਲਾਈਨ ਰਜਿਸਟ੍ਰੇਸ਼ਨ ਸਮੇਂ ਆਉਂਦੀਆਂ ਔਕੜਾਂ ਦਾ ਜ਼ਿਕਰ ਕੀਤਾ ਅਤੇ ਮੰਗ ਰੱਖੀ ਕਿ ਉਸਾਰੀ ਕਿਰਤੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਦੇ ਨਾਲ-ਨਾਲ ਆਫ ਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾਵੇ। ਇਸ ਦੇ ਨਾਲ ਹੀ ਉਨਾਂ ਵਿਭਾਗ ਨੂੰ ਇਹ ਮੰਗ ਵੀ ਕੀਤੀ ਕਿ ਕਿਰਤੀਆਂ ਦੀ ਵੱਖ-ਵੱਖ ਖੇਤਰਾਂ ਵਿੱਚ ਹੁੰਦੀ ਲੁੱਟ-ਖਸੁੱਟ ਨੂੰ ਰੋਕ ਕੇ ਉਨਾਂ ਨੂੰ ਐਕਟ ਮੁਤਾਬਿਕ ਬਣਦੀ ਘੱਟੋਂ-ਘੱਟ ਤਨਖਾਹ ਮਿਲਣੀ ਯਕੀਨੀ ਬਣਾਈ ਜਾਵੇ। ਸ. ਸਿੱਧੂ ਵੱਲੋਂ ਸਮੂਹ ਜੱਥੇਬੰਦੀਆਂ ਦੇ ਆਗੂਆਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਹੈਰਾਨੀ ਜਾਹਰ ਕੀਤੀ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜ ਕਾਲ ਦੌਰਾਨ ਇਕ ਵਾਰ ਵੀ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਦੇ ਅਹੁੱਦੇਦਾਰਾਂ ਮੀਟਿੰਗ ਲਈ ਨਹੀਂ ਸੱਦਿਆ ਜਿਸ ਕਾਰਨ ਪੰਜਾਬ ਵਿੱਚ ਕਿਰਤੀਆਂ ਦੀ ਦਸ਼ਾ ਬਦ ਤੋਂ ਬਦਤਰ ਹੁੰਦੀ ਗਈ। ਉਨਾਂ ਕਿਹਾ ਕਿ ਇਹ ਮੀਟਿੰਗ ਹੁਣ ਹਰ ਤਿੰਨ ਮਹੀਨੇ ਮਗਰੋਂ ਬਕਾਇਦਾ ਤੌਰ ਤੇ ਕੀਤੀ ਜਾਵੇਗੀ। ਇਸ ਮੀਟਿੰਗ ਦਾ ਮੁੱਖ ਸਿੱਟਾ ਇਹ ਨਿਕਲਿਆ ਕਿ ਸ. ਸਿੱਧੂ ਦੀ ਅਗਵਾਈ ਵਿੱਚ ਸਮੂਹ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਦੇ ਅਹੁੱਦੇਦਾਰਾਂ ਨੇ ਇਹ ਮਤਾ ਪਾਸ ਕੀਤਾ ਕਿ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਗੈਰ ਸੰਗਠਿਤ ਮਜ਼ਦੂਰਾਂ ਦੀ ਸ਼੍ਰੇਣੀ ਵਿੱਚ ਰੱਖ ਕੇ ਉਨਾਂ ਦੇ ਸਮੂਹ ਕਰਜ਼ੇ ਮੁਆਫ ਹੋਣੇ ਚਾਹੀਦੇ ਹਨ। ਸ. ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਸ ਇਹ ਮਤਾ ਹੁਣ ਕੇਂਦਰ ਸਰਕਾਰ ਨੂੰ ਭੇਜ ਕੇ ਮੰਗ ਕੀਤੀ ਜਾਵੇਗੀ ਕਿ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮਾੜੀ ਆਰਥਿਕ ਦਸ਼ਾ ਨੂੰ ਵੇਖਦੇ ਹੋਏ ਇਨਾਂ ਨੂੰ ਗੈਰ ਸੰਗਠਿਤ ਕਿਰਤੀਆਂ ਦੇ ਸ਼੍ਰੇਣੀ ਵਿੱਚ ਸ਼ਾਮਲ ਕਰਕੇ ਇਨਾਂ ਦੇ ਸਮੂਹ ਕਰਜ਼ੇ ਮੁਆਫ ਕੀਤੇ ਜਾਣ।ਮੀਟਿੰਗ ਵਿੱਚ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ(19“”3), ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰੇਸ(9N“”3), ਸੈਂਟਰਲ ਇੰਡੀਆ ਟਰੇਡ ਯੂਨੀਅਨ(39“”), ਭਾਰਤੀਆ ਮਜ਼ਦੂਰ ਸੰਘ(2MS), ਡੈਮੋਕਰੇਟਿਕ ਟਰੇਡ ਯੂਨੀਅਨ ਸੈਂਟਰ ਅਤੇ ਚੇਅਰਮੇਨ ਕੰਸਟਰਕਸ਼ਨ ਵਰਕਰਜ਼ ਪੰਜਾਬ, ਸੈਂਟਰਲ ਟਰੇਡ ਯੂਨੀਅਨ(3“”), ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਵਿੱਚ ਸ੍ਰੀ ਸੰਜੇ ਕੁਮਾਰ, ਪ੍ਰਮੁੱਖ ਸਕੱਤਰ, ਕਿਰਤ ਵਿਭਾਗ, ਸ੍ਰੀ ਵਿਮਲ ਕੁਮਾਰ ਸੇਤੀਆ, ਕਿਰਤ ਕਮਿਸ਼ਨਰ, ਕਿਰਤ ਵਿਭਾਗ ਅਤੇ ਸ੍ਰੀਮਤੀ ਮੋਨਾ ਪੂਰੀ, ਵਧੀਕ ਕਿਰਤ ਕਮਿਸ਼ਨਰ, ਕਿਰਤ ਵਿਭਾਗ ਵੀ ਹਾਜ਼ਰ ਸਨ।


