- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘਰੇਲੂ ਹਿੰਸਾ ਦੇ ਦੋਸ਼ੀਆਂ ਦੇ ਆਸਟ੍ਰੇਲੀਆ ਸਰਕਾਰ ਕਰੇਗੀ ਵੀਜ਼ੇ ਰੱਦ
ਆਸਟ੍ਰੇਲੀਆ ਸਰਕਾਰ ਘਰੇਲੂ ਹਿੰਸਾ ਦੇ ਦੋਸ਼ੀਆਂ ਦੇ ਕਰੇਗੀ ਵੀਜ਼ੇ ਰੱਦ
ਬ੍ਰਿਸਬੇਨ – ਆਸਟ੍ਰੇਲੀਆ ਦੇ ਇਮੀਗ੍ਰੇਸ਼ਨ ਵਿਭਾਗ ਨੂੰ ਫੈਡਰਲ ਸਰਕਾਰ ਨੇ ਨਵੇਂ ਨਿਰਦੇਸ਼ ਦੇ ਕੇ ਖਾਸ ਅਧਿਕਾਰ ਦਿੱਤੇ ਹਨ, ਜਿਸ ਨਾਲ ਹੁਣ ਘਰੇਲੂ ਹਿੰਸਾ ਦੇ ਦੋਸ਼ੀਆਂ ਦੀ ਖੈਰ ਨਹੀਂ। ਨਵੇਂ ਨਿਰਦੇਸ਼ਾਂ ਤਹਿਤ ਬਚਿੱਆਂ ਅਤੇ ਔਰਤਾਂ ਨਾਲ ਕੁੱਟਮਾਰ ਦੇ ਦੋਸ਼ੀਆਂ ਨੂੰ ਆਸਟ੍ਰੇਲੀਆ ਦਾ ਵੀਜ਼ਾ ਨਹੀਂ ਦਿੱਤਾ ਜਾਵੇਗਾ ਅਤੇ ਪਹਿਲਾਂ ਤੋਂ ਰਹਿ ਰਹੇ ਮੁਜਰਮਾਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਇਮੀਗ੍ਰੇਸ਼ਨ ਮੰਤਰੀ ਮਾਣਯੋਗ ਡੇਵਿਡ ਕੋਲਮੈਨ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤਾ ਬਿੱਲ ਹੁਣ ਕਾਨੂੰਨ ਬਣ ਗਿਆ ਹੈ।
“ਜੇਕਰ ਤੁਸੀਂ ਬੱਚਿਆਂ ਅਤੇ ਔਰਤਾਂ ਦੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦੇ ਦੋਸ਼ੀ ਹੋ ਤਾਂ ਤੁਸੀਂ ਆਸਟ੍ਰੇਲੀਆ ਨਹੀਂ ਆ ਸਕਦੇ। ਭਾਵੇਂ ਜੁਰਮ ਕਿਤੇ ਵੀ ਕੀਤਾ ਹੋਵੇ ਜਾਂ ਜੁਰਮ ਕੁੱਝ ਵੀ ਹੋਵੇ ਤੁਸੀਂ ਆਸਟ੍ਰੇਲੀਆ ਨਹੀਂ ਆ ਸਕਦੇ।” ਸ਼੍ਰੀਮਾਨ ਕੋਲਮੈਨ ਨੇ ਕਿਹਾ ਕਿ ਨਾਂ ਸਿਰਫ ਵੀਜ਼ਾ ਦੇਣ ਵੇਲੇ ਪਰ ਟ੍ਰਿਬਿਊਨਲ ਨੂੰ ਵੀ ਇਸ ‘ਤੇ ਅਮਲ ਕਰਨਾ ਹੋਵੇਗਾ। ਕੁਝ ਮਾਮਲਿਆਂ ਵਿੱਚ ਇਮੀਗ੍ਰੇਸ਼ਨ ਵੱਲੋਂ ਰੱਦ ਕੀਤੇ ਵੀਜ਼ੇ ਟ੍ਰਿਬਿਊਨਲ ਨੇ ਬਹਾਲ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਕਾਨੂੰਨ ਤਹਿਤ ਅਜਿਹੇ ਲੋਕਾਂ ਦੇ ਵੀਜ਼ੇ ਰੱਦ ਹੁੰਦੇ ਸਨ, ਜਿਨ੍ਹਾਂ ਦਾ ਕਿਰਦਾਰ ਵਧੀਆ ਨਾਂ ਹੋਵੇ ਜਾਂ ਉਨ੍ਹਾਂ ਨੂੰ 12 ਮਹੀਨੇ ਦੀ ਸਜ਼ਾ ਹੋਈ ਹੋਵੇ।


