- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘੱਗਰ ਦੇ 17.5 ਕਿਲੋਮੀਟਰ ਦੇ ਦੂਜੇ ਪੜਾਅ ਦੀ ਉਸਾਰੀ ਵਾਸਤੇ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਲਈ ਭਾਰਤ ਸਰਕਾਰ ਤੁਰੰਤ ਦਖਲ ਦੇਵੇ – ਪਰਨੀਤ ਕੌਰ
ਨਵੀਂ ਦਿੱਲੀ – ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨਾਂ ਮਕਰੋੜ ਸਾਹਿਬ ਤੋਂ ਕੜੇਲ ਤੱਕ ਮਾਡਲ ਅਧਿਐਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਘੱਗਰ ਦੇ 17.5 ਕਿਲੋਮੀਟਰ ਦੇ ਦੂਸਰੇ ਪੜਾਅ (ਫੇਸ-2) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਦਿਵਾਉਣ ਵਾਸਤੇ ਕੇਂਦਰੀ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ।ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ 15 ਤੋਂ 17 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਕਾਰਨ ਘੱਗਰ ਦਰਿਆ ਵਿਚ ਆਏ ਬੇਸ਼ੁਮਾਰ ਪਾਣੀ ਕਾਰਨ ਪਟਿਆਲਾ ਤੇ ਸੰਗਰੂਰ ਜ਼ਿਲਿਆਂ ‘ਚ 70 ਹਜ਼ਾਰ ਏਕੜ ਦੇ ਕਰੀਬ ਰਕਬਾ ਹੜਾਂ ਦੀ ਭਿਆਨਕ ਮਾਰ ਹੇਠ ਆ ਗਿਆ ਹੈ ਜਿਸ ਕਾਰਨ ਪਟਿਆਲਾ ਲੋਕ ਸਭਾ ਹਲਕੇ ਦੇ ਤਕਰੀਬਨ 228 ਪਿੰਡ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ। ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਸ਼ਿਵਾਲਿਕ ਦੀਆਂ ਪਹਾੜੀਆਂ ਵਿਚੋਂ ਨਿਕਲਦਾ ਇਹ ਘੱਗਰ ਦਰਿਆ ਪੰਜਾਬ ਤੇ ਹਰਿਆਣਾ ‘ਚੋ ਹੁੰਦਾ ਹੋਇਆ ਰਾਜਸਥਾਨ ਵਿਚ ਜਾਕੇ ਖਤਮ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਘੱਗਰ ਦਰਿਆ ਜੋ ਪੰਜਾਬ ‘ਚ 197 ਕਿਲੋਮੀਟਰ ਖੇਤਰ ਵਿਚ ਵਹਿੰਦਾ ਜੋ ਕਿ ਬਰਸਾਤਾਂ ਦੇ ਮੌਸਮ ‘ਚ ਹੜਾਂ ਨਾਲ ਭਾਰੀ ਤਬਾਹੀ ਮਚਾਉਂਦਾ ਹੈ।ਸ੍ਰੀਮਤੀ ਪਰਨੀਤ ਕੌਰ ਨੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੇ ਵਫਦ ਨਾਲ ਕੇਂਦਰੀ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿਚ ਇਹ ਵੀ ਮਾਮਲਾ ਉਠਾਇਆ ਕਿ ਘੱਗਰ ਦਰਿਆ ਦੇ ਪੱਕੇ ਹੱਲ ਲਈ ਇਸ ਨੂੰ ਤੁਰੰਤ ਚੈਨੇਲਾਈਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਨਾਲ ਜਿਨੀ ਦੇਰ ਸਾਰੇ ਘੱਗਰ ਨੂੰ ਚੈਨੇਲਾਈਜ਼ ਨਹੀਂ ਕੀਤਾ ਜਾਂਦਾ ਉਨੀ ਦੇਰ ਘੱਗਰ ਦਰਿਆਂ ਦੇ ਆਲੇ-ਦੁਆਲੇ ਬਣਾਏ ਬੰਨਾਂ ਨੂੰ ਮਜ਼ਬੂਤ ਕੀਤਾ ਜਾਵੇ। ਉਨਾਂ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਘੱਗਰ ਦੇ ਫੇਸ-2 ਦੀ ਉਸਾਰੀ ਲਈ ਪ੍ਰਵਾਨਗੀ ਵਾਸਤੇ ਹਰਿਆਣਾ ਸਰਕਾਰ ਨੂੰ ਵੀ ਕਿਹਾ ਜਾਣਾ ਚਾਹੀਦਾ ਹੈ। ਇਸ ਮੌਕੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਘੱਗਰ ਦੇ ਸਥਾਈ ਹੱਲ ਲਈ ਢੁਕਵੇ ਕਦਮ ਚੁੱਕਣਗੇ।ਘੱਗਰ ਦੇ ਸਥਾਈ ਹੱਲ ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲਣ ਵਾਲੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੇ ਇਸ ਵਫਦ ‘ਚ ਸ੍ਰੀਮਤੀ ਪਰਨੀਤ ਕੌਰ ਤੋਂ ਇਲਾਵਾ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਸ੍ਰੀ ਫ਼ਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਹਾਜ਼ਰ ਸਨ।


