ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਕਾਦੀਆਂ – ਪਿੰਡ ਫਜੁਲਾ ਚੱਕ ਵਿਖੇ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਦੀ ਅਚਾਨਕ ਧੋਂਣ ਦੇ ਉੱਤੇ ਚਾਈਨਾ ਡੋਰ ਫਿਰ ਜਾਣ ਨਾਲ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਸ਼ ਮਸੀਹ ਪੁੱਤਰ ਗੁੱਖਾ ਮਸੀਹ ਵਾਸੀ ਪਿੰਡ ਫਜੁਲਾ ਚੱਕ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਧੌਣ ਉੱਤੇ ਚਾਈਨਾ ਡੋਰ ਫਿਰ ਗਈ ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਤੁਰੰਤ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ।

VIA PUNJAB