- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਵਿਖੇ ਕਰਵਾਇਆ ਜਾ ਰਿਹਾ
ਫਿਰੋਜ਼ਪੁਰ – ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਕਮੇਟੀ ਫਿਰੋਜ਼ਪੁਰ ਛਾਉਣੀ ਸਮੂਹ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ 22 ਤੋਂ 28 ਦਸੰਬਰ 2020 ਤੱਕ ਹਰ ਰੋਜ਼ ਸ਼ਾਮ 7 ਵਜੇ ਤੋਂ ਲੈ ਕੇ ਸਾਢੇ 8 ਵਜੇ ਤੱਕ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਖਾਲਸਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਅਤੇ ਪ੍ਰਚਾਰ ਸਕੱਤਰ ਡਾ. ਗੁਰਨਾਮ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹਰ ਰੋਜ਼ ਵੱਖ ਵੱਖ ਜਥਿਆਂ ਵੱਲੋਂ ਕੀਰਤਨ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਖਾਲਸਾ ਗੁਰਦੁਆਰਾ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਇਤਿਹਾਸ ਬਾਰੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਦਸੰਬਰ ਦਿਨ ਸ਼ਨੀਵਾਰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਿੱਖ ਪੰਥ ਦੇ ਪ੍ਰਚਾਰਕ ਪਰਮਪਾਲ ਸਿੰਘ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ ਅਤੇ ਕੀਰਤਨ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਖਾਲਸਾ ਇਸਤਰੀ ਸਤਿਸੰਗ ਸਭਾ, ਬੇਬੇ ਨਾਨਕੀ ਸਤਿਸੰਗ ਸਭਾ, ਗੁਰੂ ਰਾਮ ਦਾਸ ਨੌਜਵਾਨ ਸਭਾ ਵੱਲੋਂ ਹਰ ਰੋਜ਼ ਗੁਰੂ ਕਾ ਲੰਗਰ ਵਿਚ ਸਹਿਯੋਗ ਕੀਤਾ ਜਾ ਰਿਹਾ ਹੈ।


