- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
“ਚਾਹੁੰਦੇ ਹਨ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ”
ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 28ਵੇਂ ਦਿਨ ਵੀ ਜਾਰੀ
ਚੰਡੀਗੜ੍ਹ, ਜਨਵਰੀ 17 “ਚਾਹੁੰਦੇ ਹਨ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ” ਦੇ ਨਾਹਰੇ ਮਾਰਕੇ ਆਪਣੇ ਰੋਸ ਪ੍ਰਦਰਸ਼ਨ ਮੁਜਾਹਰਾ ਕਰਦਿਆਂ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 28ਵੇਂ ਵੀ ਜਾਰੀ ਰਹੀ।ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਰਗਾਂ ਨਾਲ ਜਾਤੀ ਦੇ ਅਧਾਰ ਉਤੇ ਹਮਲਾ ਕਰਕੇ ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾਂਦਾ ਹੈ ,ਉਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ, ਸਗੋ ਡਰ ਤੇ ਦਹਿਸ਼ਤ ਦੇ ਮਾਹੌਲ ਵਿੱਚ ਜੀਵਨ ਗੁਜ਼ਾਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਦੇ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦਾ ਮਹੌਲ ਲਗਾਤਾਰ ਅੱਜ ਵੀ ਪੰਜਾਬ ਦੇ ਪਿੰਡਾਂ ਜਾਰੀ ਹੈ,ਇਸ ਦੀ ਮਿਸਾਲ ਪਿੰਡ ਅਤਾਲਾਂ ਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਪੰਜਾਬ ਦੇ ਹੋਰਨਾਂ ਥਾਵਾਂ ਉੱਤੇ ਅਜਿਹੇ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਦਾ ਚਹੇਤਾ ਵਿਧਾਇਕ ਨਿਰਮਲ ਸਿੰਘ ਦੋਸ਼ੀਆਂ ਦਾ ਮਦਦਗਾਰ ਬਣ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਉਤੇ ਜਬਰ ਜ਼ੁਲਮ ਅਤੇ ਝੂਠੇ ਕੇਸ ਦਰਜ ਕਰਨ ਲਈ ਪੁਲਿਸ ਦਾ ਸ਼ਰੇਆਮ ਇਸਤੇਮਾਲ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਇਸ ਵਰਗ ਦੇ ਗਰੀਬ ਲੋਕਾਂ ਨੂੰ ਆਪਣੇ ਪਿੰਡ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਪੁਲਿਸ ਪ੍ਰਸ਼ਾਸਨ ਕਾਂਗਰਸੀਆਂ ਦੀ ਕੱਠਪੁਤਲੀਆਂ ਵਾਗੂੰ ਕੰਮ ਕਰ ਰਿਹਾ ਹੈ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਸਰਕਾਰੀ ਦਹਿਸ਼ਤਗਰਦੀ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ। ਮਹਾਰਾਜਾ ਅਮਰਿੰਦਰ ਸਿੰਘ ਦਾ ਗ੍ਰਹਿ ਵਿਭਾਗ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਅਸਫਲ ਸਾਬਿਤ ਹੋ ਰਿਹਾ ਹੈ।
ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਸ਼ਾਸਨ, ਪ੍ਰਸ਼ਾਸਨ ਦਾ ਵਤੀਰਾ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਭੇਦਭਾਵ ਅਤੇ ਜਾਤੀ ਵਿਤਕਰੇ ਤੋਂ ਪ੍ਰਭਾਵਿਤ ਹੈ, ਜਿਸ ਕਾਰਨ ਧਰਨਾਕਾਰੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।


