- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨੀ ਸਦਰ ਵੱਲੋਂ ਭਾਰਤ-ਪਾਕਿ ਸਬੰਧਾਂ ’ਚ ਸੁਧਾਰ ਦਾ ਸੱਦਾ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਸ ਜਤਾਈ ਕਿ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਰਿਸ਼ਤਿਆਂ ਵਿੱਚ ਬਣੀ ਤਲਖ਼ੀ ਨੂੰ ਘਟਾਉਣ ਲਈ ਭਾਰਤ ਤੇ ਪਾਕਿਸਤਾਨ ਇਕ ਦੂਜੇ ਨਾਲ ਮਿਲ ਸਕਦੇ ਹਨ।ਜਿਨਪਿੰਗ ਤੇ ਖ਼ਾਨ ਦਰਮਿਆਨ ਹੋਈ ਮੀਟਿੰਗ ਬਾਬਤ ਅਧਿਕਾਰਤ ਚੀਨੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਆਗੂਆਂ ਨੇ ਦੱਖਣੀ ਏਸ਼ੀਆ ਵਿੱਚ ਮੌਜੂਦਾ ਹਾਲਾਤ ’ਤੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਭਾਰਤ-ਪਾਕਿਸਤਾਨ ਰਿਸ਼ਤਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਚੀਨੀ ਸਦਰ ਨੇ ਆਸ ਜਤਾਈ ਕਿ ਪਾਕਿਸਤਾਨ ਤੇ ਭਾਰਤ ਰਿਸ਼ਤਿਆਂ ਵਿੱਚ ਆਈ ਤਲਖ਼ੀ ਨੂੰ ਘੱਟ ਕਰਨ ਤੇ ਸਬੰਧਾਂ ਵਿੱਚ ਸੁਧਾਰ ਲਈ ਇਕ ਦੂਜੇ ਨੂੰ ਮਿਲ ਸਕਦੇ ਹਨ। ਖ਼ਾਨ ਚੀਨ ਵੱਲੋਂ ਵਿਉਂਤੀ ਦੂਜੀ ਬੈਲਟ ਐਂਡ ਰੋਡ ਫੋਰਮ (ਬੀਆਰਐਫ਼) ਵਿੱਚ ਸ਼ਿਰਕਤ ਕਰਨ ਲਈ ਇਥੇ ਆਏ ਸਨ। ਭਾਰਤ ਨੇ ਮਕਬੂਜ਼ਾ ਕਸ਼ਮੀਰ ’ਚੋਂ ਹੋ ਕੇ ਲੰਘਣ ਵਾਲੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਦੇ ਵਿਰੋਧ ’ਚ ਮੀਟਿੰਗ ਦਾ ਬਾਇਕਾਟ ਕੀਤਾ ਸੀ। ਖ਼ਾਨ ਨੇ ਪਾਕਿਸਤਾਨ ਤੇ ਚੀਨ ਨਿਵੇਸ਼ ਫੋਰਮ ਨੂੰ ਸੰਬੋਧਨ ਕਰਦਿਆਂ ਉਮੀਦ ਜਤਾਈ ਕਿ ਭਾਰਤ ਵਿੱਚ ਆਮ ਚੋਣਾਂ ਮਗਰੋਂ ਦੋਵਾਂ ਗੁਆਂਢੀ ਮੁਲਕਾਂ ਦੇ ਰਿਸ਼ਤਿਆਂ ’ਚ ਸੁਧਾਰ ਹੋਵੇਗਾ।


