- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਦੇ ਉਪ ਰਾਸ਼ਟਰਪਤੀ 3 ਦਿਨੀਂ ਦੌਰੇ ਤੇ ਪਹੁੰਚੇ ਪਾਕਿ
ਚੀਨ ਦੇ ਉਪ ਰਾਸ਼ਟਰਪਤੀ ਵਾਂਗ ਕਿਸ਼ਨ ਐਤਵਾਰ ਨੂੰ ਤਿੰਨ ਦਿਨੀਂ ਦੌਰੇ ‘ਤੇ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਹ ਰਾਸ਼ਟਰਪਤੀ ਆਰਿਫ ਅਲਵੀ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕਈ ਦੋ-ਪੱਖੀ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਇਸ ਵਿਚ 60 ਅਰਬ ਡਾਲਰ ਦੀ ਲਾਗਤ ਨਾਲ ਬਣਨ ਵਾਲੇ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਦਾ ਮੁੱਦਾ ਵੀ ਸ਼ਾਮਲ ਹੋਵੇਗਾ। 70 ਸਾਲਾ ਵਾਂਗ ਸੱਤਾਧਾਰੀ ਕਮਿਊਨਿਸਟ ਪਾਰਟੀ ਆਫ ਚਾਈਨਾ (ਸੀ.ਪੀ.ਸੀ.) ਦੀ ਪੋਲਿਤ ਬਿਊਰੋ ਸਥਾਈ ਕਮੇਟੀ ਦੇ ਮੈਂਬਰ ਹਨ। ਉਹ ਚੀਨ ਦੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ ਅਤੇ ਸੀ.ਪੀ.ਸੀ. ਦੇ ਵਿਦੇਸ਼ ਮਾਮਲਿਆਂ ਦੇ ਮੁੱਖ ਬੌਡੀ ਸੈਂਟਰਲ ਫੌਰੇਨ ਅਫੇਅਰਜ਼ ਕਮਿਸ਼ਨ ਦੇ ਮੈਂਬਰ ਵੀ ਹਨ। ਹਵਾਈ ਅੱਡੇ ‘ਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਤੇ ਹੋਰ ਉੱਚ ਅਧਿਕਾਰੀਆਂ ਨੇ ਵਾਂਗ ਦਾ ਸਵਾਗਤ ਕੀਤਾ।


