- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਦੇ ਹੁਬੇਈ ਵਿੱਚ ਫਸੇ ਕੇਰਲ ਦੇ 15 ਵਿਦਿਆਰਥੀ ਪਹੁੰਚੇ ਕੋਚੀਨ
ਜਾਨਲੇਵਾ ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਚੀਨ ਦੇ ਹੁਬੇਈ ਸੂਬੇ ਵਿੱਚ ਫਸੇ ਕੇਰਲ ਦੇ 15 ਵਿਦਿਆਰਥੀ ਕੋਚੀਨ ਕੌਮਾਂਤਰੀ ਹਵਾਈ ਅੱਡਾ ਲਿਮਟਿਡ ਪੁੱਜੇ| ਹਵਾਈ ਅੱਡਾ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਥਰਮਲ ਜਾਂਚ ਕੀਤੀ ਗਈ, ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਉਹ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਤਾਂ ਨਹੀਂ ਹਨ| ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਕੁਨਮਿੰਗ ਹਵਾਈ ਅੱਡੇ ਤੋਂ ਬੈਂਕਾਕ ਪੁੱਜੇ ਅਤੇ ਇਸ ਤੋਂ ਬਾਅਦ ਉਹ ਏਅਰ ਏਸ਼ੀਆ ਦੇ ਜਹਾਜ਼ ਜ਼ਰੀਏ ਇੱਥੇ ਪੁੱਜੇ| ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਦੇ ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਤੋਂ ਸਿੱਧੇ ਕਲਮਸਸੇਰੀ ਮੈਡੀਕਲ ਹਸਪਤਾਲ ਲਿਜਾਇਆ ਗਿਆ| ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹਸਪਤਾਲ ਦੇ ਵੱਖਰੇ ਵਾਰਡ ਵਿਚ ਭਰਤੀ ਕਰਵਾਇਆ ਗਿਆ ਹੈ| ਇਸ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਵੀ ਹਵਾਈ ਅੱਡੇ ਪੁੱਜੇ ਸਨ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ| ਦੱਸਣਯੋਗ ਹੈ ਕਿ ਚੀਨ ਵਿੱਚ ਮਹਾਮਾਰੀ ਦਾ ਰੂਪ ਲੈ ਚੁੱਕੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 722 ਹੋ ਗਈ ਹੈ ਅਤੇ ਕੁੱਲ 34,546 ਲੋਕਾਂ ਦੇ ਇਸ ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ|


