- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਟਰੰਪ : ਅਮਰੀਕੀ ਸੈਨੇਟਰ
ਵਾਸ਼ਿੰਗਟਨ – ਮੁਦਰਾ ਨੂੰ ਲੈ ਕੇ ਚੀਨ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਤੇ ਚਿੰਤਾ ਜਤਾਉਂਦੇ ਹੋਏ ਅਮਰੀਕਾ ਦੇ ਇਕ ਉੱਚ ਸੈਨੇਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਚੀਨ ਨੂੰ ‘ਮੁਦਰਾ ‘ਚ ਹੇਰ-ਫੇਰ ਕਰਨ ਵਾਲਾ’ ਦੇਸ਼ ਐਲਾਨਣ ਦੀ ਅਪੀਲ ਕੀਤੀ ਹੈ। ਅਮਰੀਕੀ ਡਾਲਰ ਖਿਲਾਫ ਚੀਨੀ ਯੂਆਨ (ਚੀਨ ਦੀ ਕਰੰਸੀ) ਦੀ ਕੀਮਤ ਨੂੰ ਲੈ ਕੇ ਚਿੰਤਾ ਜਾਹਿਰ ਕਰਦੇ ਹੋਏ ਸੈਨੇਟਰ ਟੈਮੀ ਬਾਲਡਵਿਨ ਨੇ ਟਰੰਪ ਨੂੰ ਲਿਖੀ ਚਿੱਠੀ ‘ਚ ਆਖਿਆ ਕਿ ਜਦੋਂ ਤੋਂ ਕਾਰਾਂ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ਾਸਨ ਨੇ ਕਦਮ ਚੁੱਕਣਾ ਸ਼ੁਰੂ ਕੀਤਾ ਹੈ ਤਾਂ ਉਦੋਂ ਤੋਂ ਚੀਨ ਦੀ ਮੁਦਰਾ ਯੂਆਨ ‘ਚ 9 ਫੀਸਦੀ ਦੀ ਗਿਰਾਵਟ ਆਈ ਹੈ। ਮੁਦਰਾ ‘ਚ ਹੇਰਫੇਰ ਕਰਨ ਵਾਲਿਆਂ ਦੀ ਪਛਾਣ ਦੱਸਣ ਵਾਲੀ ਰਿਪੋਰਟ ਜਾਰੀ ਹੋਣ ਤੋਂ ਪਹਿਲਾਂ ਟਰੰਪ ਨੂੰ ਲਿਖੀ ਚਿੱਠੀ ‘ਚ ਬਾਲਡਵਿਨ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਚੋਣ ਵਾਅਦੇ ਯਾਦ ਦਿਵਾਏ ਕਿ ਉਹ ਪਹਿਲੇ ਹੀ ਦਿਨ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਕਰਾਰ ਦੇਣਗੇ।


