- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ
ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 9 ਜੱਜਾਂ ਨੂੰ ਸਥਾਈ ਜੱਜ ਵਜੋਂ ਸਹੁੰ ਚੁਕਾਈ। ਸਥਾਈ ਜੱਜਾਂ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਜਸਟਿਸ ਸ੍ਰੀ ਹਰਮਿੰਦਰ ਸਿੰਘ ਮਦਾਨ, ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ, ਜਸਟਿਸ ਸ੍ਰੀ ਗੁਰਵਿੰਦਰ ਸਿੰਘ ਗਿੱਲ, ਜਸਟਿਸ ਸ੍ਰੀ ਅਰਵਿੰਦ ਸਿੰਘ ਸਾਂਗਵਾਨ, ਜਸਟਿਸ ਸ੍ਰੀ ਰਾਜਬੀਰ ਸ਼ੇਰਾਵਤ, ਜਸਟਿਸ ਸ੍ਰੀ ਅਨਿਲ ਸ਼ੇਤਰਪਾਲ, ਜਸਟਿਸ ਸ੍ਰੀ ਅਵਨੀਸ਼ ਝਿੰਗਨ, ਜਸਟਿਸ ਸ੍ਰੀ ਮਹਾਬੀਰ ਸਿੰਘ ਸਿੰਧੂ ਅਤੇ ਜਸਟਿਸ ਸ੍ਰੀ ਸੁਧੀਰ ਮਿੱਤਲ ਸ਼ਾਮਿਲ ਹਨ। ਇਸੇ ਤਰ੍ਹਾਂ ਸ੍ਰੀ ਹਰਨਰੇਸ਼ ਸਿੰਘ ਗਿੱਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਕਰਮਚਾਰੀ ਹਾਜ਼ਰ ਸਨ।


