- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ। ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।


