ਚੀਫ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਜੱਜ ਵਜੋਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਡਾ. ਰਵੀ ਰਾਜਨ ਵਲੋਂ ਸਹੁੰ ਚੁੱਕੀ ਗਈ। ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜਰ ਸਨ।

VIA PUNJAB