- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਮਾ ਨੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪੱਤਰ-ਸੁਲਤਾਨਪੁਰ ਨੂੰ ਕੌਮੀ ਮਾਰਗ ਨਾਲ ਜੋੜਨ ਤੇ ਏਮਜ਼ ਦੀ ਤਰਜ਼ ‘ਤੇ ਸਿਹਤ ਸੰਸਥਾਨ ਕਾਇਮ ਕਰਨ ਦੀ ਅਪੀਲ
ਚੰਡੀਗੜ੍ਹ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲੋਂ ਪਵਿੱਤਰ ਨਗਰੀ ਨੂੰ 8 ਮਾਰਗੀ ਕੌਮੀ ਮਾਰਗ ਨਾਲ ਜੋੜਨ ਤੋਂ ਇਲਾਵਾ ਪੂਰੇ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਏਮਜ਼ ਦੀ ਤਰਜ਼ ‘ਤੇ ਮਲਟੀ ਸਪੈਸ਼ਿਲਟੀ ਹਸਪਤਾਲ ਸਥਾਪਿਤ ਕਰਨ ਦੀ ਅਪੀਲ ਕੀਤੀ ਹੈ।ਅੱਜ ਸਵੇਰੇ ਪ੍ਰਧਾਨ ਮੰਤਰੀ ਦਾ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਦਾ ਸਵਾਗਤ ਕਰਨ ਮੌਕੇ ਵਿਧਾਇਕ ਸ. ਚੀਮਾ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਸੌਂਪਕੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਜਦ ਸਾਰਾ ਵਿਸ਼ਵ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਤਾਂ ਕੇਂਦਰ ਸਰਕਾਰ ਸਿੱਖ ਧਰਮ ਦੇ ਬਾਨੀ ਦੀ ਇਸ ਨਗਰੀ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਲੁਧਿਆਣਾ-ਸੁਲਤਾਨਪੁਰ ਲੋਧੀ-ਅੰਮ੍ਰਿਤਸਰ 8 ਮਾਰਗੀ ਸੜਕ ਨਾਲ ਜੋੜਨ ਲਈ ਕੌਮੀ ਹਾਈਵੇ ਅਥਾਰਟੀ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਸ਼ਹਿਰ ਨਾ ਸਿਰਫ ਅਧਿਆਤਮ ਦਾ ਕੇਂਦਰ ਹੈ, ਸਗੋਂ ਪਿਛਲੀਆਂ 10 ਸਦੀਆਂ ਦੌਰਾਨ ਇਹ ਦਿੱਲੀ ਤੇ ਲਾਹੌਰ ਦੇ ਵਪਾਰ ਰੂਟ ਵਿਚਕਾਰ ਇਕ ਮਹੱਤਵਪੂਰਨ ਵਪਾਰਕ ਕੇਂਦਰ ਸੀ, ਜਿਸ ਰਾਹੀਂ ਸਾਰਾ ਕੇਂਦਰੀ ਏਸ਼ੀਆ ਤੇ ਖਾੜੀ ਦੇ ਦੇਸ਼ਾਂ ਤੱਕ ਵਪਾਰ ਹੁੰਦਾ ਸੀ।ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਮੰਗ ਰੱਖੀ ਕਿ ਸੁਲਤਾਨਪੁਰ ਲੋਧੀ ਅਤੇ ਇਸਦੇ ਆਲੇ ਦੁਆਲੇ ਦੇ ਖੇਤਰਾਂ ਵਿਚ ਇਲਾਜ ਸਹੂਲਤਾਂ ਲਈ ਏਮਜ਼ ਦੀ ਤਰਜ਼ ‘ਤੇ ਮਲਟੀ ਸਪੈਸ਼ਿਲਟੀ ਹਸਪਤਾਲ ਕਮ ਮੈਡੀਕਲ ਕਾਲਜ ਤੇ ਰਿਸਰਚ ਸੈਂਟਰ ਸਥਾਪਿਤ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਤੇ ਇਸਦੇ ਆਲੇ-ਦੁਆਲੇ ਮਾਝਾ ਤੇ ਮਾਲਵੇ ਖੇਤਰ ਵਿਚ 100 ਕਿਲੋਮੀਟਰ ਤੱਕ ਸਿਹਤ ਸਹੂਲਤਾਂ ਲਈ ਕਿਸੇ ਨਾਮੀ ਸੰਸਥਾਨ ਦੀ ਕਮੀ ਹੈ, ਜਿਸ ਕਰਕੇ ਗੁਰਪੁਰਬ ਮੌਕੇ ਏਮਜ਼ ਵਰਗੀ ਸੰਸਥਾ ਕਾਇਮ ਕਰਕੇ ਲੋਕਾਂ ਨੂੰ ਤੋਹਫਾ ਦਿੱਤਾ ਜਾਵੇ।


