- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣਾਂ ਚ ਇਤਿਹਾਸਕ ਜਿੱਤ ਤੋਂ ਬਾਅਦ ਮੋਦੀ ਨੂੰ ਮਿਲਣਾ ਚਾਹੁੰਦੇ ਹਨ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਮ ਚੋਣਾਂ ‘ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਫੋਨ ‘ਤੇ ਹੋਈ ਇਸ ਗੱਲਬਾਤ ‘ਚ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਲਗਾਤਾਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ‘ਤੇ ਵੀ ਸਹਿਮਤੀ ਜਤਾਈ। ਉਥੇ ਹੀ ਮੋਦੀ ਅਤੇ ਟਰੰਪ ਨੇ ਫੋਨ ‘ਤੇ ਗੱਲਬਾਤ ਦੌਰਾਨ ਜੀ-20 ਸ਼ਿਖਰ ਸੰਮੇਲਨ ‘ਚ ਇਕ ਦੂਜੇ ਨਾਲ ਮੁਲਾਕਾਤ ਕਰਨ ‘ਤੇ ਵੀ ਉਮੀਦ ਜਤਾਈ। ਜੀ-20 ਸ਼ਿਖਰ ਸੰਮੇਲਨ ਦਾ ਆਯੋਜਨ 28-29 ਜੂਨ ਨੂੰ ਜਾਪਾਨ ਦੇ ਓਸਾਕਾ ‘ਚ ਹੋਣ ਜਾ ਰਿਹਾ ਹੈ। ਵ੍ਹਾਈਟ ਹਾਊਸ ਮੁਤਾਬਕ, ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ‘ਚ ਅਮਰੀਕਾ ਭਾਰਤ ਵਿਚਾਲੇ ਪਿਛਲੇ 2 ਸਾਲਾ ‘ਚ ਹਾਸਲ ਉਪਲੱਬਧੀਆਂ ਦੇ ਆਧਾਰ ‘ਤੇ ਬਣੀ ਰਣਨੀਤਕ ਹਿੱਸੇਦਾਰੀ ਨੂੰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਜਤਾਈ।


