- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣਾਂ ’ਚ ਰੁੱਝੇ ਪ੍ਰਧਾਨ ਮੰਤਰੀ ਨਾਲ ਸੰਪਰਕ ਨਹੀਂ ਹੋਇਆ: ਠਾਕਰੇ
ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਸੂਬੇ ’ਚ ਆਕਸੀਜਨ ਦੀ ਸਪਲਾਈ ਦੇ ਸਿਲਸਿਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਨਾਲ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਪੱਛਮੀ ਬੰਗਾਲ ਦੀਆਂ ਚੋਣਾਂ ਲਈ ਪ੍ਰਚਾਰ ’ਚ ਮਸਰੂਫ਼ ਹੋਣ ਕਾਰਨ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਫਿੱਕੀ, ਸੀਆਈਆਈ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ, ਮਹਾਰਾਸ਼ਟਰ ਸਰਕਾਰ ਨਾਲ ਸਹਿਯੋਗ ਕਰ ਰਿਹਾ ਹੈ। ਠਾਕਰੇ ਨੇ ਸਨਅਤੀ ਖੇਤਰ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮੁਤਾਬਕ ਕਾਰਜਸ਼ੈਲੀ ਵਿਕਸਤ ਕਰਨ ਤਾਂ ਜੋ ਕਰੋਨਾਵਾਇਰਸ ਦੀ ਤੀਜੀ ਲਹਿਰ ਨਾਲ ਅਰਥਚਾਰਾ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ ਤੇ ਸੂਬਾ ਸਰਕਾਰ ਵਿਚਾਲੇ ਤਾਲਮੇਲ ਲਈ ਟੀਮ ਗਠਿਤ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਨੇ ਸ੍ਰੀ ਠਾਕਰੇ ਦੇ ਹਵਾਲੇ ਨਾਲ ਜਾਰੀ ਬਿਆਨ ’ਚ ਕਿਹਾ, ‘ਮਹਾਰਾਸ਼ਟਰ ਨੂੰ ਆਕਸੀਜਨ ਸਪਲਾਈ ਦੀ ਲੋੜ ਹੈ ਅਤੇ ਸਾਰੀ ਆਕਸੀਜਨ ਦੀ ਵਰਤੋਂ ਮੈਡੀਕਲ ਜ਼ਰੂਰਤਾਂ ਲਈ ਕੀਤੀ ਜਾ ਰਹੀ ਹੈ। ਮੈਂ ਆਕਸੀਜਨ ਦੀ ਸਪਲਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਨਾਲ ਸੰਪਰਕ ਕੀਤਾ ਪਰ ਉਹ ਫੋਨ ’ਤੇ ਉਪਲੱਭਧ ਨਹੀਂ ਸਨ ਕਿਉਂਕਿ ਉਹ ਪੱਛਮੀ ਬੰਗਾਲ ਚੋਣ ਪ੍ਰਚਾਰ ’ਚ ਰੁੱਝੇ ਹੋਏ ਸਨ। ਹਾਲਾਂਕਿ ਕੇਂਦਰ ਸੂਬੇ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ।’


