- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਆਦ ਜਸ਼ਨ ਮਨਾਉਣ ਤੇ ਪਾਬੰਦੀ
ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ ਤੋਂ ਬਾਅਦ ਸਾਰੇ ਜੇਤੂ ਜਸ਼ਨਾਂ ਤੇ ਅੱਜ ਪਾਬੰਦੀ ਲਗਾ ਦਿੱਤੀ। ਸੂਤਰਾਂ ਨੇ ਇਕ ਆਦੇਸ਼ ਦੇ ਹਵਾਲੇ ਤੋਂ ਕਿਹਾ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫ਼ੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਇਕ ਪੂਰਾ ਹੁਕਮ ਜਾਰੀ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਪਿਛਲੇ ਦਿਨੀਂ ਮਦਰਾਸ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ। ਮਦਰਾਸ ਹਾਈ ਕੋਰਟ ਨੇ ਕੋਰੋਨਾ ਦੀ ਦੂਜੀ ਲਹਿਰ ਵੱਧਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਕ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀਆਂ ਚੋਣਾਂ ਵੀ ਸਭਾ ਤੇ ਰੋਕ ਨਹੀਂ ਲਗਾਈ, ਜਿਸ ਨਾਲ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਿਆ।


