- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛੱਤੀਸਗੜ੍ਹ ਚੋਣਾਂ : ਪੀ. ਐੱਮ. ਮੋਦੀ ਨੇ ਵੋਟਰਾਂ ਨੂੰ ਕੀਤੀ ਅਪੀਲ
ਨਵੀਂ ਦਿੱਲੀ – ਛੱਤੀਸਗੜ੍ਹ ਵਿਚ ਸੋਮਵਾਰ ਨੂੰ ਪਹਿਲੇ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਭਾਰੀ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਮੋਦੀ ਨੇ ਟਵਿੱਟਰ ‘ਤੇ ਟਵੀਟ ਕਰਦੇ ਹੋਏ ਸੂਬੇ ਦੇ ਲੋਕਾਂ ਨੂੰ ਭਾਰੀ ਗਿਣਤੀ ਵਿਚ ਵੋਟਿੰਗ ਕਰਨ ਨੂੰ ਕਿਹਾ।
ਉਨ੍ਹਾਂ ਟਵਿੱਟਰ ‘ਤੇ ਲਿਖਿਆ, ”ਛੱਤੀਸਗੜ੍ਹ ਵਿਚ ਵੋਟਾਂ ਦਾ ਅੱਜ ਪਹਿਲਾ ਗੇੜ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਪੂਰੇ ਉਤਸ਼ਾਹ ਨਾਲ ਲੋਕਤੰਤਰ ਦੇ ਮਹਾ ਤਿਉਹਾਰ ਵਿਚ ਹਿੱਸਾ ਲੈਣ ਅਤੇ ਭਾਰੀ ਗਿਣਤੀ ‘ਚ ਵੋਟਿੰਗ ਕਰਨ।” ਇੱਥੇ ਦੱਸ ਦੇਈਏ ਕਿ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਅਕਸਰ ਟਵੀਟ ਕਰ ਕੇ ਲੋਕਾਂ ਨੂੰ ਵੋਟਿੰਗ ਕਰਨ ਦੀ ਅਪੀਲ ਕਰਦੇ ਹਨ। ਪਹਿਲੇ ਗੇੜ ਵਿਚ ਛੱਤੀਸਗੜ੍ਹ ਦੀਆਂ 90 ਸੀਟਾਂ ‘ਚੋਂ 18 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੂਜੇ ਗੇੜ ਦੀ ਵੋਟਿੰਗ 20 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 11 ਦਸੰਬਰ ਨੂੰ ਹੋਵੇਗੀ।


