- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਡੇਜਾ ਨੇ ਲਗਾਇਆ ਆਪਣੇ ਟੈਸਟ ਕਰੀਅਰ ਦਾ ਪਹਿਲਾ ਸੈਂਕੜਾ
ਰਾਜਕੋਟ – ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾ ਟੈਸਟ ਮੈਚ ਰਾਜਕੋਟ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਕਪਤਾਨ ਵਿਰਾਟ ਕੋਹਲੀ ਤੇ ਆਲਰਾਊਂਡਰ ਰਵਿੰਦਰ ਜਡੇਜਾ ਦੇ ਬਿਹਤਰੀਨ ਸੈਂਕੜਿਆਂ ਦੀ ਬਦੌਲਤ ਪਹਿਲੀ ਪਾਰੀ ਨੂੰ 9 ਵਿਕਟਾਂ ‘ਤੇ 649 ਦੌੜਾਂ ਦੇ ਵੱਡੇ ਸਕੋਰ ‘ਤੇ ਖਤਮ ਐਲਾਨ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ਾਂ ਨੇ ਵੀ ਮਹਿਮਾਨ ਵੈਸਟ ਇੰਡੀਜ਼ ‘ਤੇ ਕੋਈ ਦਯਾ ਨਹੀਂ ਦਿਖਾਈ ਤੇ ਪਹਿਲੇ ਟੈਸਟ ਦੇ ਦੂਜੇ ਦਿਨ ਸ਼ੁੱਕਰਵਾਰ ਦੀ ਖੇਡ ਖਤਮ ਹੋਣ ਤਕ ਉਸਦੀਆਂ 94 ਦੌੜਾਂ ‘ਤੇ 6 ਵਿਕਟਾਂ ਉਖਾੜ ਦਿੱਤੀਆਂ ਸਨ। ਦੂਜੇ ਦਿਨ ਦੀ ਖੇਡ ‘ਚ ਜਡੇਜਾ ਨੇ ਅਜੇਤੂ 100 ਦੌੜਾਂ ਬਣਾ ਕੇ ਕਰੀਅਰ ਦਾ ਪਹਿਲਾ ਟੈਸਟ ਸੈਂਕੜਾ ਆਪਣੇ ਨਾਂ ਕੀਤਾ। ਜਡੇਜਾ ਨੇ ਸ਼ਾਨਦਾਰ ਪਾਰੀ ਖੇਡੀ।


