- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ
ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ| ਕਿਸਾਨਾਂ ਦੇ ਮੁੱਦੇ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜਦੀ ਹੈ| ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਤੇ ਅੱਤਿਆਚਾਰ ਕੀਤੇ-ਪਹਿਲਾਂ ਕਾਲੇ ਕਾਨੂੰਨ ਫਿਰ ਡੰਡੇ ਚਲਾਏ ਪਰ ਉਹ ਭੁੱਲ ਗਏ ਹਨ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਕਿ ਉਸ ਦੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜਦੀ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਇਕ ਵਿਡਿਓ ਵੀ ਸ਼ੇਅਰ ਕੀਤਾ ਹੈ ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਖਿਲਾਫ ਅੱਤਿਆਚਾਰ ਬੰਦ ਕੀਤਾ ਜਾਵੇ| ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਨੂੰ ਸੁਣਿਆ ਜਾਵੇ| ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਬੀਤੇ 4 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ| ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਿਸ ਨਹੀਂ ਲੈ ਲੈਂਦੀ ਅਤੇ ਘੱਟੋਂ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਉਹ ਸੜਕਾਂ ਤੇ ਹੀ ਡਟੇ ਰਹਿਣਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਣਗੇ|


