- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ : ਕੈਪਟਨ ਅਮਰਿੰਦਰ ਸਿੰਘ
ਸੇਵਾ ਕੇਂਦਰਾਂ ਵੱਲੋਂ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰਾਂ ‘ਚ ਹੋਣਗੇ ਸੁਰੱਖਿਅਤ
ਚੰਡੀਗੜ੍ਹ – ਸੂਬੇ ਦੀ ਡਿਟੀਟਲ ਕ੍ਰਾਂਤੀ ਨੂੰ ਅੱਗੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਮੁੱਚੇ ਵਿਭਾਗਾਂ ਵਿੱਚ ਅਗਲੇ ਮਹੀਨੇ ਤੋਂ ਨਵੀਆਂ ਫਾਈਲਾਂ ਨੂੰ ਨਿਪਟਾਉਣ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੇਵਾ ਕੇਂਦਰਾਂ ਵੱਲੋਂ ਜਾਰੀ ਕੀਤੇ ਜਾਂਦੇ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰ ਵਿੱਚ ਭੇਜ ਦਿੱਤੇ ਜਾਇਆ ਕਰਨਗੇ ਤਾਂ ਕਿ ਸਬੰਧਤ ਨਾਗਰਿਕ ਕਿਸੇ ਵੀ ਥਾਂ ਅਤੇ ਕਿਸੇ ਵੀ ਸਮੇਂ ਇਨ੍ਹਾਂ ਦਸਤਾਵੇਜ਼ ਨੂੰ ਹਾਸਲ ਕਰ ਸਕੇ। ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ (ਪੀ.ਐਸਈ.ਜੀ.ਐਸ.) ਦੇ ਬੋਰਡ ਆਫ ਗਵਰਨੈਂਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵਿਲੱਖਣ ਪ੍ਰੋਗਰਾਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਹ ਦੱਸਣਾ ਯੋਗ ਹੈ ਕਿ ਈ-ਗਵਰਨੈਂਸ ਸੁਸਾਇਟੀ ਸੂਬੇ ਵਿੱਚ 520 ਸੇਵਾ ਕੇਂਦਰ ਚਲਾ ਰਹੀ ਹੈ ਜਿਸ ਰਾਹੀਂ ਲਗਪਗ 30000 ਨਾਗਿਰਕਾਂ ਨੂੰ ਰੋਜ਼ਾਨਾ 200 ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ। ਵੱਖ-ਵੱਖ ਕਿਸਮ ਦੇ ਸਰਟੀਫਿਕੇਟ ਅਤੇ ਲਾਇਸੰਸ ਜਾਰੀ ਕਰਨ ਸਮੇਤ ਸਾਰੀਆਂ ਮਹੱਤਵਪੂਰਨ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


