- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ
ਬਰਲਿਨ – ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਇਸ ਵਾਇਰਸ ਦੇ ਪਿਛਲੇ ਸਾਲ ਵਾਂਗ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਅਜਿਹੇ ਵਿੱਚ ਕਈ ਦੇਸ਼ ਸਾਵਧਾਨੀ ਵਜੋਂ ਜ਼ਰੂਰੀ ਕਦਮ ਚੁੱਕ ਰਹੇ ਹਨ। ਇਸ ਦੇ ਤਹਿਤ ਜਰਮਨੀ ਨੇ 18 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਹੀ ਨਹੀਂ ਜਰਮਨੀ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਈਸਟਰ ਦੀਆਂ ਛੁੱਟੀਆਂ ਤੇ ਪੰਜ ਦਿਨ ਘਰ ਵਿਚ ਹੀ ਰਹਿਣ ਅਤੇ ਘਰ ਤੋਂ ਬਾਹਰ ਨਾ ਨਿਕਲਣ। ਚਾਂਸਲਰ ਐਂਜਲਾ ਮਰਕੇਲ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ।ਇਸ ਸੰਬੰਧ ਵਿੱਚ ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਨੇ ਸਥਾਨਕ ਨੇਤਾਵਾਂ ਨਾਲ ਗੱਲ ਕੀਤੀ। ਇਸ ਮਗਰੋਂ ਉਹਨਾਂ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਜਰਮਨੀ ਵਿੱਚ ਸਖ਼ਤ ਤਾਲਾਬੰਦੀ ਲਗਾਈ ਜਾਵੇਗੀ। ਚਾਂਸਲਰ ਐਂਜਲਾ ਮਰਕੇਲ ਅਤੇ 16 ਹੋਰ ਨੇਤਾਵਾਂ ਨੇ ਮੀਟਿੰਗ ਕਰ ਕੇ ਦੇਸ਼ ਵਿੱਚ ਤਾਲਾਬੰਦੀ ਲਗਾਏ ਜਾਣ ਤੇ ਸਹਿਮਤੀ ਦਿੱਤੀ। ਈਸਟਰ ਦੀ ਪ੍ਰਾਰਥਨਾ ਨੂੰ ਆਨਲਾਈਨ ਕੀਤਾ ਜਾਵੇਗਾ। ਸਿਰਫ 3 ਅਪ੍ਰੈਲ ਨੂੰ ਰਾਸ਼ਨ-ਸਬਜ਼ੀ ਵਾਲਿਆਂ ਨੂੰ ਦੁਕਾਨ ਖੋਲ੍ਹਣ ਦੀ ਇਜਾਜ਼ਤ ਹੋਵੇਗੀ।ਨੇਤਾਵਾਂ ਨਾਲ ਕਰੀਬ 12 ਘੰਟੇ ਤੱਕ ਗੱਲਬਾਤ ਤੋਂ ਬਾਅਦ ਮਰਕੇਲ ਨੇ ਕਿਹਾ, ਹਾਲਾਤ ਕਾਫੀ ਗੰਭੀਰ ਹਨ। ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਆਈ. ਸੀ. ਯੂ. ਬੈੱਡਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ। ਗੱਲਬਾਤ ਦੌਰਾਨ ਈਸਟਰ ਮੌਕੇ ਸਕੂਲਾਂ ਵਿੱਚ ਛੁੱਟੀਆਂ ਦੀ ਘੋਸ਼ਣਾ ਕਰਨ ਸੰਬੰਧੀ ਚਰਚਾ ਕੀਤੀ ਗਈ। ਇੱਥੇ ਦੱਸ ਦਈਏ ਕਿ ਯੂਰਪ ਦੀ ਵੱਡੀ ਅਰਥ ਵਿਵਸਥਾ ਜਰਮਨੀ ਨੇ ਲੋਕਾਂ ਨੂੰ ਪਹਿਲਾਂ ਹੀ ਪਾਬੰਦੀਆਂ ਤੋਂ ਛੋਟ ਦੇਣੀ ਸ਼ੁਰੂ ਕਰ ਦਿੱਤੀ ਸੀ। ਫਰਵਰੀ ਦੇ ਅਖੀਰ ਵਿੱਚ ਸਕੂਲ ਖੋਲ੍ਹੇ ਗਏ। ਹੈਅਰਡ੍ਰੈਸਰ ਅਤੇ ਹੋਰ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਜਰਮਨੀ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 26 ਲੱਖ ਤੋਂ ਵੱਧ ਹਨ ਅਤੇ ਇੱਥੇ ਹੁਣ ਤੱਕ ਕਰੀਬ 75,000 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।


