- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲਿਆਂ ਵਾਲਾ ਬਾਗ ਦੇ ਸ਼ਤਾਬਦੀ ਦਿਵਸ ਦਾ ਲੋਗੋ ਮੁਕਾਬਲੇ ਰਾਹੀਂ ਚੁਣਨ ਦਾ ਫੈਸਲਾ: ਨਵਜੋਤ ਸਿੰਘ ਸਿੱਧੂ
7 ਫਰਵਰੀ ਤੱਕ ਭੇਜੀ ਜਾ ਸਕੇਗੀ ਐਂਟਰੀ
ਚੰਡੀਗੜ – ਇਸ ਸਾਲ 13 ਅਪਰੈਲ ਨੂੰ ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੇ 100 ਸਾਲਾ ਦਿਵਸ ਮਨਾਉਣ ਲਈ ਵਰਤੇ ਜਾਣ ਵਾਲੇ ਲੋਗੋ ਨੂੰ ਆਮ ਲੋਕਾਂ ਦੀ ਭਾਗੀਦਾਰੀ ਨਾਲ ਚੁਣਨ ਦਾ ਫੈਸਲਾ ਕੀਤਾ ਹੈ। ਇਸ ਲਈ ਲੋਗੋ ਬਣਾਉਣ ਦਾ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਕਰਵਾਏਗੀ। ਇਹ ਖੁਲਾਸਾ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ. ਸਿੱਧੂ ਨੇ ਦੱਸਿਆ ਕਿ ਇਸ ਦਿਵਸ ਨੂੰ ਹੋਰ ਮਹੱਤਵਪੂਰਨ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਸੁਨੇਹਾ ਪਹੁੰਚਾਉਣ ਲਈ ਰਾਜ ਵਿਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਫੋਟੋ ਪ੍ਰਦਰਸ਼ਨੀ, ਪੇਟਿੰਗ, ਨਾਟਕ, ਭਾਸ਼ਣ ਅਤੇ ਕਵਿਤਾ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰ. ਕਮਲਦੀਪ ਸਿੰਘ ਸੰਘਾ ਨੂੰ ਇਸ ਲੋਗੋ ਮੁਕਾਬਲੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਰਾਬਤਾ ਕਰਨ ਦੀ ਜ਼ਿੰਮੇਵਾਰੀ ਦਿੰਦੇ ਹੋਏ ਕਿਹਾ ਕਿ ਜਲਿਆਂਵਾਲਾ ਬਾਗ ਦੇ ਸਾਕੇ ਦੇ 100 ਸਾਲਾ ਦਿਵਸ ਸਬੰਧੀ ਚੁਣਿਆ ਜਾਣ ਵਾਲਾ ਲੋਗੋ ਆਮ ਲੋਕਾਂ ਦੁਆਰਾ ਡਿਜ਼ਾਇਨ ਕੀਤਾ ਗਿਆ ਹੋਵੇ। ਲੋਗੋ ਵਿੱਚ ਭਾਗ ਲੈਣ ਲਈ ਆਖਰੀ ਮਿਤੀ 7 ਫਰਵਰੀ ਹੋਵੇਗੀ।ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਸੰਘਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਆਮ ਲੋਕ ਜਿਸ ਵਿਚ ਵਿਦਿਆਰਥੀ ਵੀ ਸ਼ਾਮਿਲ ਹਨ, ਲੋਗੋ ਡਿਜ਼ਾਇਨ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਡੀਨ ਸ੍ਰੀ ਐਸ.ਐਸ. ਬਹਿਲ ਦੀ ਈ-ਮੇਲ dswgndu@yahoo.in ‘ਤੇ ਭੇਜ ਸਕਦੇ ਹਨ। ਉਨਾਂ ਦੱਸਿਆ ਕਿ ਲੋਗੋ ਮੇਕਿੰਗ ਕੰਪੀਟੀਸ਼ਨ ਵਿੱਚੋਂ ਵਧੀਆ ਲੋਗੋ ਚੁਣਨ ਲਈ ਇਕ ਕਮੇਟੀ ਵੀ ਗਠਿਤ ਕੀਤੀ ਜਾ ਰਹੀ ਹੈ ਅਤੇ ਇਹ ਕਮੇਟੀ ਆਈਆਂ ਹੋਈਆਂ ਐਂਟਰੀਆਂ ਵਿੱਚੋਂ ਸਭ ਤੋਂ ਵਧੀਆ ਲੋਗੋ ਦੀ ਚੋਣ ਕਰੇਗੀ।


