- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲੰਧਰ ਦਿਹਾਤੀ ਪੁਲਿਸ ਵੱਲੋਂ ਟਰੱਕ ‘ਚੋਂ 4 ਕੁਇੰਟਲ ਡੋਡੇ ਬਰਾਮਦ
ਤਸਕਰੀ ਵਾਸਤੇ ਟਰੱਕ ‘ਚ ਬਣਾਇਆ ਗਿਆ ਸੀ ਲੁਕਵਾਂ ਕੈਬਿਨ
ਜਲੰਧਰ – ਸ਼੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਲੰਧਰ (ਦਿਹਾਤੀ), ਜੀ ਨੇ ਦੱਸਿਆ ਕਿ ਮਿਤੀ 25.06.19 ਨੂੰ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਸਮੇਤ ਪੁਲਿਸ ਕਰਮਚਾਰੀਆ ਦੇ ਫੋਕਲ ਪੁਆਇੰਟ ਪਿੰਡ ਨੋਗੱਜਾ ਪਾਸ ਪੁੱਜੇ ਤਾਂ ਫੋਕਲ ਪੁਆਇੰਟ, ਪਿੰਡ ਨੋਗੱਜਾਂ ਵਿਚ ਬਣੀ ਬੇ-ਅਬਾਦ ਇਮਾਰਤ ਦੇ ਪਿੱਛੇ ਇੱਕ ਟਰੱਕ ਸ਼ੱਕੀ ਹਾਲਤ ਵਿਚ ਖੜਾ ਦਿਖਾਈ ਦਿੱਤਾ। ਜਿਸ ਤੇ ਇੰਸਪੈਕਟਰ ਸ਼ਿਵ ਕੁਮਾਰ ਨੇ ਆਪਣੀ ਸਰਕਾਰੀ ਗੱਡੀ ਰੋਕ ਕੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਟਰੱਕ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਸੇ ਸਮੇਂ ਦੌਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਉਪ ਪੁਲਿਸ ਕਪਤਾਨ, (ਮੇਜ਼ਰ ਕਰਾਇਮ) ਮੋਕਾ ਪਰ ਹਾਜ਼ਰ ਆਏ ਜਿਹਨਾਂ ਦੀ ਹਾਜ਼ਰੀ ਵਿਚ ਉਹਨਾਂ ਦੀ ਹਦਾਇਤ ਤੇ ਟਰੱਕ ਦੀ ਤਲਾਸ਼ੀ ਕੀਤੀ ਤਾਂ ਟਰੱਕ ਵਿਚ ਬਣੇ ਸਪੈਸ਼ਲ ਕੈਬਿਨ ਵਿਚੋ 400 ਕਿਲੋਗ੍ਰਾਮ (20 ਬੋਰੀਆਂ) ਡੋਡੇ ਚੁਰਾਪੋਸਤ ਬ੍ਰਾਮਦ ਹੋਏ। ਜਿਸ ਤੇ ਮੁਕੱਦਮਾ ਨੰਬਰ 88 ਮਿਤੀ 25.06.2019 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਕਰਤਾਰਪੁਰ ਦਰਜ਼ ਰਜਿਸਟਰ ਕਰਕੇ ਦੋਸ਼ੀਆ ਨੂੰ ਮੁਕੱਦਮਾ ਵਿਚ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਜੋ ਪੁੱਛ-ਗਿੱਛ ਦੋਸ਼ੀਆ ਪਾਸੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਥੇ ਇਹ ਜਿਕਰਯੋਗ ਹੈ ਕਿ ਜਲੰਧਰ (ਦਿਹਾਤੀ) ਦੀ ਪੁਲਿਸ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਮਿਲੀ ਜਦੋਂ ਉਹ “ਵਿਸ਼ਵ ਡਰੱਗ ਡੇ” ਮਨਾਉਣ ਦੀਆ ਤਿਆਰੀਆ ਕਰ ਰਹੀ ਸੀ।


