- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲੰਧਰ ਵਿੱਚ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਦੀ ਵਿਕਰੀ ਦਾ ਪਰਦਾਫਾਸ਼
ਸੂਬੇ ਵਿਚਲੇ ਵੱਖ-ਵੱਖ ਮੈਡੀਕਲ ਸਟੋਰਾਂ ਨੂੰ ਭੇਜੀਆਂ 4300 ਸ਼ੀਸ਼ੀਆਂ ਵਿਚੋਂ 800 ਜ਼ਬਤ
ਚੰਡੀਗੜ੍ਹ – ਡਰੱਗ ਕੰਟਰੋਲ ਟੀਮ ਨੇ ਜਲੰਧਰ ਦੀ ਦਿਲਖੁਸ਼ ਮਾਰਕੀਟ ਵਿੱਚ ਇਕ ਮੈਡੀਕਲ ਸਟੋਰ ਉਤੇ ਛਾਪਾ ਮਾਰ ਕੇ ਫ਼ਰਜ਼ੀ ਮਾਰਕੇ ਵਾਲੀਆਂ ਦਵਾਈਆਂ ਵਿਕਣ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇ ਦੌਰਾਨ ਦਵਾਈ ਦੀਆਂ ਅਜਿਹੀਆਂ 78 ਸ਼ੀਸ਼ੀਆਂ ਬਰਾਮਦ ਹੋਈਆਂ। ਖੁਰਾਕ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸ਼ੱਕ ਹੈ ਕਿ ਇਹ ਦਵਾਈਆਂ ਨਕਲੀ ਹਨ। ਸ. ਪੰਨੂ ਨੇ ਹੋਰ ਵੇਰਵੇ ਦਿੰਦਿਆਂ ਕਿਹਾ ਕਿ ਇਸ ਬਾਜ਼ਾਰ ਵਿੱਚ ਨਕਲੀ ਦਵਾਈਆਂ ਵਿਕਣ ਦੀ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ਉਤੇ ਦਿਲਖੁਸ਼ ਮਾਰਕੀਟ ਵਿੱਚ ਛਾਪਾ ਮਾਰਨ ਲਈ ਜਲੰਧਰ ਤੇ ਕਪੂਰਥਲਾ ਦੇ ਡਰੱਗ ਕੰਟਰੋਲ ਅਧਿਕਾਰੀਆਂ ‘ਤੇ ਆਧਾਰਤ ਟੀਮ ਬਣਾਈ ਗਈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਇਕ ਮੈਡੀਕਲ ਸਟੋਰ ਉਤੇ ਇਕੋ ਤਰ੍ਹਾਂ ਦੀ ਪੈਕਿੰਗ ਵਾਲੀਆਂ ਦੋ ਦਵਾਈਆਂ ਪਈਆਂ ਸਨ। ਇਕ ਪੈਕਿੰਗ ਉਤੇ ਨਿਯਮਾਂ ਮੁਤਾਬਕ ਦਵਾਈ ਬਣਾਉਣ ਵਾਲੀ ਕੰਪਨੀ ਦਾ ਨਾਮ ਦਰਜ ਸੀ, ਜਦੋਂ ਕਿ ਦੂਜੀ ਪੈਕਿੰਗ ਉਤੇ ਇਹ ਨਾਮ ਨਹੀਂ ਸੀ। ਇਕ ਹੋਰ ਵਿਰੋਧਾਭਾਸੀ ਤੱਥ ਇਹ ਵੀ ਸਾਹਮਣੇ ਆਇਆ ਕਿ ਇਕ ਦਵਾਈ ਉਤੇ ‘ਸ਼ਡਿਊਲ ਐਚ’ ਲਿਖਿਆ ਹੋਇਆ ਸੀ, ਜਿਸ ਨੂੰ ਸਿਰਫ਼ ਡਾਕਟਰ ਦੀ ਸਿਫ਼ਾਰਸ਼ ਉਤੇ ਹੀ ਵੇਚਿਆ ਜਾ ਸਕਦਾ ਹੈ, ਜਦੋਂ ਕਿ ਦੂਜੀ ਉਤੇ ਇਹ ਸ਼ਰਤ ਦਰਜ ਨਹੀਂ ਸੀ। ਸ. ਪੰਨੂ ਨੇ ਦੱਸਿਆ ਕਿ ਸ਼ੱਕ ਹੈ ਕਿ ਇਹ ਮਾਮਲਾ ਸਿਰਫ਼ ਵੱਡੀਆਂ ਕੰਪਨੀਆਂ ਦੇ ਜਾਅਲੀ ਮਾਰਕੇ ਲਾ ਕੇ ਦਵਾਈਆਂ ਵੇਚਣ ਦਾ ਨਹੀਂ ਹੈ, ਸਗੋਂ ਇਹ ਦਵਾਈ ਨਕਲੀ ਵੀ ਹੋ ਸਕਦੀ ਹੈ। ਚਾਰ ਨਮੂਨੇ ਲੈ ਕੇ ਅਗਲੇਰੀ ਜਾਂਚ ਲਈ ਭੇਜੇ ਗਏ ਹਨ ਅਤੇ ਦਵਾਈਆਂ ਦਾ ਇਹ ਸਟਾਕ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਜਾਂਚ ਨੂੰ ਜਾਰੀ ਰੱਖਦਿਆਂ, ਫਗਵਾੜਾ ਦੇ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਗਈ ਅਤੇ ਨੰਗਲ ਮਾਝਾ ਦੇ ਇਕ ਮੈਡੀਕਲ ਸਟੋਰ ਤੋਂ ਇਸੇ ਜਾਅਲੀ ਮਾਰਕੇ ਵਾਲੇ ਵਰਿਕਲੋਰ ਸਿਰਪ ਦੀਆਂ 12 ਸ਼ੀਸ਼ੀਆਂ ਜ਼ਬਤ ਕੀਤੀਆਂ ਗਈਆਂ ਹਨ। ਸ੍ਰੀ ਪੰਨੂੰ ਨੇ ਕਿਹਾ ਕਿ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਵਲੋਂ ਸੀ ਐਂਡ ਐਫ ( ਕੈਰਿੰਗ ਅਤੇ ਫਾਰਵਰਡਿੰਗ) ਲੈਵਲ ‘ਤੇ ਡਰੱਗ ਦੀ ਸਪਲਾਈ ਬਾਰੇ ਫੌਰੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਿਆ ਕਿ ਸੂਬੇ ਵਿਚਲੇ ਵੱਖ-ਵੱਖ ਮੈਡੀਕਲ ਸਟੋਰਾਂ ਨੂੰ 4300 ਸ਼ੀਸ਼ੀਆਂ ਭੇਜੀਆਂ ਗਈਆਂ ਹਨ ਜਿਹਨਾਂ ਵਿਚੋਂ ਹੁਣ ਤੱਕ 800 ਸ਼ੀਸ਼ੀਆਂ ਜ਼ਬਤ ਕਰ ਲਈਆਂ ਗਈਆਂ ਹਨ। ਉਨ੍ਹਾਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਅਜਿਹੀਆਂ ਦਵਾਈਆਂ ਦੀ ਵਿਕਰੀ ਉਤੇ ਨਜ਼ਰ ਰੱਖਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਸਟੋਰ ਕਰਨ ਉਤੇ ਨਜ਼ਰ ਰੱਖਣ ਦੇ ਨਾਲ ਨਾਲ ‘ਡਰੱਗਜ਼ ਤੇ ਕੌਸਮੈਟਿਕਸ ਐਕਟ’ ਦੀ ਪਾਲਣਾ ਯਕੀਨੀ ਬਣਾਉਣ ਲਈ ਡਰੱਗ ਕੰਟਰੋਲ ਵਿੰਗ, ਮੈਡੀਕਲ ਸਟੋਰਾਂ ਉਤੇ ਬਾਕਾਇਦਾ ਜਾਂਚ ਕਰ ਰਿਹਾ ਹੈ।


