- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲੰਧਰ ਜ਼ਿਲ੍ਹੇ ਦੇ 19 ਸਕੂਲਾਂ ਨੂੰ ਸਮਾਰਟ ਬਣਾਇਆ ਜਾਵੇਗਾ : ਡੀ.ਸੀ. ਜਲੰਧਰ
ਸਕੂਲਾਂ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਲੈਂਡ ਸਕੈਪਿੰਗ, ਸੋਲਰ ਪੈਨਲ ਅੰਗ੍ਰੇਜ਼ੀ ਮਾਧਿਅਮ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ
ਜਲੰਧਰ – ਜ਼ਿਲ੍ਹੇ ਦੇ 19 ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਨੇ 1.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਕੇ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦਾ ਫੈਸਲਾ ਲਿਆ ਹੈ ਤਾਂ ਜੋ ਇਸ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਹੂਲਤਾਂ ਵੀ ਮੁਹਈਆ ਕਰਵਾਈਆ ਜਾ ਸਕਣ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁਖ ਮੰਤਵ ਇਨਾਂ ਸਕੂਲਾਂ ਦੇ ਵਿਚ ਮੁਹਈਆ ਕੀਤੀ ਜਾਣ ਵਾਲੀ ਸਿਖਿਆਂ ਨੂੰ ਹੋਰ ਵਧੀਆਂ ਤੇ ਸੁਚਾਰੂ ਢੰਗ ਨਾਲ ਮੁਹਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਅਧੀਨ 69.50 ਲਖ ਰੁਪਏ ਕਲਾਸਾਂ ਦੀ ਮੁਰੰਮਤ ਤੇ ਨਵੀਨੀ ਕਰਨ ਤੇ ਖਰਚੇ ਜਾਣਗੇ ਇਸੇ ਤਰ੍ਹਾਂ ਉਨਾਂ ਕਿਹਾ ਕਿ 5.20 ਲਖ ਰੁਪਏ ਸਕੂਲਾਂ ਦੇ ਪਖਾਨਿਆਂ ਦੀ ਮੁਰੰਮਤ ਤੇ ਖਰਚੇ ਜਾਣਗੇ। 5.90 ਲਖ ਰੁਪਏ 5 ਸਕੂਲਾਂ ਵਿਚ ਮੁੰਡਿਆਂ ਲਈ ਪਖਾਨੇ ਬਣਾਉਣ ਲਈ ਖਰਚੇ ਜਾਣਗੇ।


