- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਸਟਿਸ ਆਸਿਫ਼ ਖੋਸਾ ਪਾਕਿਸਤਾਨ ਦੇ ਨਵੇਂ ਚੀਫ਼ ਜਸਟਿਸ ਨਿਯੁਕਤ
ਇਸਲਾਮਾਬਾਦ – ਜਸਟਿਸ ਆਸਿਫ਼ ਸਈਦ ਖੋਸਾ ਨੂੰ ਪਾਕਿਸਤਾਨ ਦੀ ਨਵੀਂ ਚੀਫ਼ ਜਸਟਿਸ ਥਾਪ ਦਿੱਤਾ ਗਿਆ ਹੈ। ਇਹ ਦਾਅਵਾ ਇਕ ਮੀਡੀਆ ਰਿਪੋਰਟ ’ਚ ਕੀਤਾ ਗਿਆ ਹੈ। ਜਸਟਿਸ ਖੋਸਾ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਰਾਸ਼ਟਰਪਤੀ ਆਰਿਫ਼ ਅਲਵੀ ਨੇ ਜਸਟਿਸ ਖੋਸਾ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਸਟਿਸ ਖੋਸਾ 18 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਉਹ ਚੀਫ਼ ਜਸਟਿਸ ਸਾਕਿਬ ਨਿਸਾਰ ਦੀ ਥਾਂ ਲੈਣਗੇ, ਜੋ 17 ਜਨਵਰੀ ਨੂੰ ਅਹੁਦੇ ਤੋਂ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਖੋਸਾ ਦਸੰਬਰ 2016 ਤੋਂ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ।


