- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਸਟਿਸ ਬੀ.ਕੇ ਰੌਏ ਦੀ ਯਾਦ ਵਿਚ ਹਾਈ ਕੋਰਟ ‘ਚ ਸ਼ੋਕ ਸਭਾ
ਚੰਡੀਗੜ੍ਹ – ਉੱਘੇ ਕਾਨੂੰਨਦਾਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਬੀ.ਕੇ. ਰੌਏ ਜਿਨ੍ਹਾਂ ਦਾ 20 ਜੂਨ, 2019 ਨੂੰ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸ਼ੋਕ ਸਭਾ (ਫੁੱਲ ਕੋਰਟ ਰੈਫਰੈਂਸ) ਕੀਤੀ ਗਈ ਜਿਸ ਵਿਚ ਹਾਈ ਕੋਰਟ ਦੇ ਸਮੂਹ ਜੱਜਾਂ ਨੇ ਹਿੱਸਾ ਲਿਆ।ਚੀਫ ਜਸਟਿਸ ਬੀ.ਕੇ. ਰੌਏ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਕਿਹਾ ਕਿ ਸ੍ਰੀ ਰੌਏ ਸਾਦਗੀ, ਸਮਰਪਣ ਅਤੇ ਦ੍ਰਿੜਤਾ ਦੇ ਪ੍ਰਤੀਕ ਸਨ ਜੋ ਕਾਨੂੰਨ ਖੇਤਰ ਵਿਚ ਨਿਭਾਈਆਂ ਵਕਾਰੀ ਸੇਵਾਵਾਂ ਲਈ ਵੀ ਜਾਣੇ ਜਾਂਦੇ ਹਨ। ਜਸਟਿਸ ਬੀ.ਕੇ. ਰੌਏ ਦੇ ਅਕਾਲ ਚਲਾਣੇ ਨੂੰ ਕਾਨੂੰਨੀ ਭਾਈਚਾਰੇ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਉਹਨਾਂ ਕਿਹਾ ਕਿ ਜਸਟਿਸ ਬੀ.ਕੇ. ਰੌਏ ਨੌਜਵਾਨ ਕਾਨੂੰਨਦਾਨਾਂ ਲਈ ਰਾਹ ਦਸੇਰਾ ਤੇ ਪ੍ਰੇਰਨਾ ਸਰੋਤ ਸਨ।ਇਸ ਤੋਂ ਪਹਿਲਾਂ ਸ੍ਰੀ ਸਤਪਾਲ ਜੈਨ, ਐਡੀਸ਼ਨਲ ਸੋਲੀਸਟਰ ਜਨਰਲ ਭਾਰਤ ਸਰਕਾਰ, ਸ੍ਰੀ ਅਤੁਲ ਨੰਦਾ ਐਡਵੋਕੇਟ ਜਨਰਲ ਪੰਜਾਬ, ਸ੍ਰੀ ਬਲਦੇਵ ਰਾਜ ਮਹਾਜਨ ਐਡਵੋਕੇਟ ਜਨਰਲ ਹਰਿਆਣਾ ਅਤੇ ਸ੍ਰੀ ਹਰਪ੍ਰੀਤ ਸਿੰਘ ਬਰਾੜ ਚੇਅਰਮੈਨ ਬਾਰ ਕੌਂਸਲ ਆਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੀਫ ਜਸਟਿਸ ਬੀ.ਕੇ.ਰੌਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਸ਼ੋਕ ਸਭਾ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਤੇ ਹਾਈ ਕੋਰਟ ਦੀ ਬਾਰ ਐਸੋਸ਼ੀਏਸ਼ਨ ਦੇ ਮੈਂਬਰ ਵੀ ਹਾਜ਼ਰ ਸਨ।


