- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਹਾਜ਼ ਹਾਦਸੇ ਦੇ ਕਾਰਨਾਂ ਦੀ ਹੋਵੇਗੀ ਜਾਂਚ : ਬੀਐੱਸ ਧਨੋਆ
ਨਵੀਂ ਦਿੱਲੀ – ਹਵਾਈ ਫ਼ੌਜ ਮੁਖੀ ਬੀਐੱਸ ਧਨੋਆ ਨੇ ਕਿਹਾ ਹੈ ਕਿ ਜਲਦ ਤੋਂ ਜਲਦ ਏ.ਐੱਨ-32 ਏਅਰਕ੍ਰਾਫਟ ਦੇ ਕ੍ਰੈਸ਼ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ, ਨਾਲ ਹੀ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਭਵਿੱਖ ‘ਚ ਅਜਿਹੀ ਘਟਨਾ ਦੁਬਾਰਾ ਨਹੀਂ ਹੋਵੇਗੀ। ਸ਼ਨਿੱਚਰਵਾਰ ਨੂੰ ਉਨ੍ਹਾਂ ਦੁੰਡੀਗਲ ‘ਚ ਹਵਾਈ ਫ਼ੌਜ ਅਕਾਦਮੀ ‘ਚ ਜੁਆਇੰਟ ਗ੍ਰੈਜੂਏਸ਼ਨ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਹਵਾਈ ਫ਼ੌਜ ਦੇ ਸੂਤਰਾਂ ਅਨੁਸਾਰ ਸੰਘਣੇ ਬੱਦਲਾਂ ਕਾਰਨ ਵਿਜ਼ੀਬਿਲਟੀ ਨਾ ਹੋਣਾ ਹਾਦਸੇ ਦੀ ਵਜ੍ਹਾ ਹੋ ਸਕਦੀ ਹੈ। ਇਸ ਮੌਕੇ ਭਾਰਤੀ ਹਵਾਈ ਫ਼ੌਜ ਨੇ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।


