- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ਰੀਨ ਨੇ ਮੇਰੀਕੌਮ ਨਾਲ ਮੁਕਾਬਲੇ ਲਈ ਖੇਡ ਮੰਤਰੀ ਨੂੰ ਪੱਤਰ ਲਿਖਿਆ
ਨਵੀਂ ਦਿੱਲੀ – ਸਾਬਕਾ ਜੂਨੀਅਰ ਵਿਸ਼ਵ ਚੈਂਪੀਅਨ ਨਿਕਹਤ ਜ਼ਰੀਨ ਨੇ ਖੇਡ ਮੰਤਰੀ ਕਿਰਨ ਰਿਜੀਜੂ ਨੂੰ ਪੱਤਰ ਲਿਖ ਕੇ ਓਲੰਪਿਕ ਕੁਆਲੀਫਾਇਰਜ਼ ਲਈ ਭਾਰਤੀ ਟੀਮ ਦੀ ਚੋਣ ਤੋਂ ਪਹਿਲਾਂ ਐੱਮਸੀ ਮੋਰੀਕੌਮ ਖ਼ਿਲਾਫ਼ ਉਸ ਦਾ ਟਰਾਇਲ ਮੁਕਾਬਲਾ ਕਰਵਾਉਣ ਦੀ ਮੰਗ ਕੀਤੀ ਹੈ। ਮੇਰੀਕੌਮ (51 ਕਿਲੋ) ਨੇ ਰੂਸ ’ਚ ਹਾਲ ਹੀ ’ਚ ਖਤਮ ਹੋਈ ਵਿਸ਼ਵ ਚੈਂਪੀਅਨਸ਼ਿਪ ’ਚ ਆਪਣਾ ਅੱਠਵਾਂ ਤਗ਼ਮਾ ਹਾਸਲ ਕੀਤਾ ਹੈ। ਭਾਰਤੀ ਮੁੱਕੇਬਾਜ਼ੀ ਫੈਡਰੇਸ਼ਨ ਨੇ ਉਸ ਸਮੇਂ ਟਰਾਇਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮੇਰੀਕੌਮ ਨੂੰ ਪ੍ਰਦਰਸ਼ਨ ਦੇ ਆਧਾਰ ’ਤੇ ਟੀਮ ’ਚ ਰੱਖਣ ਦਾ ਫ਼ੈਸਲਾ ਕੀਤਾ ਸੀ। ਬੀਐੱਫਆਈ ਦੀ ਹੁਣ ਵਿਸ਼ਵ ਚੈਂਪੀਅਨਸ਼ਿਪ ’ਚ ਕਾਂਸੀ ਤਗ਼ਮਾ ਜਿੱਤਣ ਕਾਰਨ ਓਲੰਪਿਕ ਕੁਆਲੀਫਾਇਰਜ਼ ਲਈ ਵੀ ਮੇਰੀਕੌਮ ਨੂੰ ਭੇਜਣ ਦੀ ਯੋਜਨਾ ਹੈ। ਕੁਆਲੀਫਾਇਰਜ਼ ਅਗਲੇ ਸਾਲ ਫਰਵਰੀ ’ਚ ਚੀਨ ’ਚ ਹੋਣਗੇ। ਜ਼ਰੀਨ ਨੇ ਆਪਣੇ ਪੱਤਰ ’ਚ ਲਿਖਿਆ ਹੈ, ‘ਖੇਡ ਦਾ ਆਧਾਰ ਨਿਰਪੱਖਤਾ ਹੈ ਅਤੇ ਕਿਸੇ ਨੂੰ ਹਰ ਸਮੇਂ ਖੁਦ ਨੂੰ ਸਾਬਤ ਕਰਨ ਦੀ ਜ਼ਰੂਰਤ ਹੁੰਦੀ ਹੈ।


