- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ਿਆਦਾ ਦੇਰ ਨਹੀਂ ਚੱਲੇਗੀ ਲੁੱਕਣ-ਮੀਟੀ, ਲੋੜ ਪਈ ਤਾਂ ਐਲ. ਓ. ਸੀ. ਵੀ ਪਾਰ ਕਰਾਂਗੇ : ਰਾਵਤ
ਨਵੀਂ ਦਿੱਲੀ – ਸਰਹੱਦ ਤੇ ਵਧ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ ਫੌਜ ਮੁਖੀ ਬਿਪਿਨ ਰਾਵਤ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ| ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨਾਲ ਲੁੱਕਣ-ਮੀਟੀ ਦੀ ਖੇਡ ਜ਼ਿਆਦਾ ਦੇਰ ਤਕ ਨਹੀਂ ਚੱਲੇਗੀ| ਜੇਕਰ ਜ਼ਰੂਰਤ ਪਈ ਤਾਂ ਅਸੀਂ ਕੰਟਰੋਲ ਰੇਖਾ (ਐਲ. ਓ. ਸੀ.) ਪਾਰ ਕਰਨ ਤੋਂ ਵੀ ਨਹੀਂ ਝਿਜਕਾਂਗੇ| ਫੌਜੀ ਮੁਖੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਫੈਲਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ| ਰੈਡ ਲਾਈਨ ਬਹੁਤ ਸਪੱਸ਼ਟ ਤਰੀਕੇ ਨਾਲ ਖਿੱਚੀ ਹੋਈ ਹੈ, ਜੋ ਕਿ ਅੱਗੇ ਦੀ ਕਾਰਵਾਈ ਨੂੰ ਤੈਅ ਕਰੇਗੀ| ਫੌਜ ਮੁਖੀ ਨੇ ਕਿਹਾ ਕਿ ਭਾਰਤ ਦਾ ਰਵੱਈਆ ਬਿਲਕੁੱਲ ਸਪੱਸ਼ਟ ਹੈ ਕਿ ਉਹ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ਵਿੱਚ ਮਾਹੌਲ ਨੂੰ ਖਰਾਬ ਨਹੀਂ ਹੋਣ ਦੇਵੇਗਾ| ਜੇਕਰ ਸਾਨੂੰ ਸਰਹੱਦ ਪਾਰ ਕਰਨ ਦੀ ਜ਼ਰੂਰਤ ਪਈ ਤਾਂ ਅਸੀਂ ਕਰਾਂਗੇ ਫਿਰ ਚਾਹੇ ਉਹ ਹਵਾ ਤੋਂ ਹੋਵੇ ਜਾਂ ਜ਼ਮੀਨ ਦੇ ਰਸਤਿਓਂ| ਰਾਵਤ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਬਾਰੇ ਕਿਹਾ ਕਿ ਇਸ ਧਾਰਾ ਦੇ ਹਟਣ ਮਗਰੋਂ ਪਾਕਿਸਤਾਨ ਕਸ਼ਮੀਰ ਵਿੱਚ ਜੇਹਾਦ ਲਈ ਤਿਆਰ ਹੈ| ਪਾਕਿਸਤਾਨ ਵਿੱਚ ਅੱਤਵਾਦੀ ਕੈਂਪ ਚੱਲ ਰਹੇ ਹਨ| ਇੱਥੋਂ ਤਕ ਕਿ ਸਮੇਂ-ਸਮੇਂ ਤੇ ਉਨ੍ਹਾਂ ਨੂੰ ਸ਼ਿਫਟ ਵੀ ਕੀਤਾ ਜਾਂਦਾ ਹੈ ਪਰ ਅਸੀਂ ਯਕੀਨੀ ਕਰ ਰਹੇ ਹਾਂ ਕਿ ਕੋਈ ਵੀ ਅੱਤਵਾਦੀ ਸਾਡੀ ਸਰਹੱਦ ਵਿੱਚ ਦਾਖਲ ਨਾ ਹੋ ਸਕੇ ਅਤੇ ਅਸੀਂ ਸ਼ੱਕੀ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖ ਰਹੇ ਹਾਂ| ਸਾਡਾ ਮਕਸਦ ਘੁਸਪੈਠ ਨੂੰ ਰੋਕ ਕੇ ਕਸ਼ਮੀਰ ਦੀ ਸ਼ਾਂਤੀ ਯਕੀਨੀ ਕਰਨਾ ਹੈ|


