- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਂਚ ਏਜੰਸੀਆਂ ਪੇਸ਼ੇਵਰ ਪਹੁੰਚ ਅਪਣਾਉਣ: ਜੇਤਲੀ
ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਦੋ ਸਿਖਰਲੇ ਅਧਿਕਾਰੀਆਂ ਦਰਮਿਆਨ ਜਾਰੀ ਰੇੜਕਾ ਜਨਤਕ ਹੋਣ ਤੋਂ ਹਫ਼ਤਿਆਂ ਮਗਰੋਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਜਾਂਚ ਏਜੰਸੀਆਂ ਲਈ ਅਹਿਮ ਸਿਧਾਂਤ ਨਿਰਧਾਰਿਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਮਾਮਲੇ ਦੀ ਜਾਂਚ ਦੌਰਾਨ ਪੇਸ਼ੇਵਰ ਪਹੁੰਚ ਅਪਣਾਉਣ। ਇਹੀ ਨਹੀਂ ਵਿੱਤ ਮੰਤਰੀ ਨੇ ਜਾਂਚ ਏਜੰਸੀਆਂ ਨੂੰ ਸਲਾਹ ਦਿੱੱਤੀ ਕਿ ਉਹ ਕਿਸੇ ਮਾਮਲੇ ਦੀ ਜਾਂਚ ਸ਼ੁਰੂ ਹੋਣ ਮਗਰੋਂ ਮੀਡੀਆ ਵੱਲ ਭੱਜਣ ਤੋਂ ਪ੍ਰਹੇਜ਼ ਕਰਨ। ਇਥੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ 61ਵੇਂ ਸਥਾਪਨਾ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਜੇਤਲੀ ਨੇ ਕਿਹਾ, ‘ਡੀਆਰਆਈ, ਕਸਟਮਜ਼ ਐਕਟ ਦੀ ਉਲੰਘਣਾ ਤੇ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਸਿਖਰਲੀ ਇੰਟੈਲੀਜੈਂਸ ਤੇ ਜਾਂਚ ਏਜੰਸੀ ਹੈ, ਜਿਸ ਨੂੰ ਇਕ ਸੰਪੂਰਨਾ ਸੰਸਥਾ ਬਣਨ ਲਈ ਈਮਾਨਦਾਰੀ ਤੇ ਪੇਸ਼ੇਵਰ ਮਾਪਦੰਡਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।’ਉਨ੍ਹਾਂ ਕਿਹਾ, ਜੇਕਰ ਮੈਂ ਪੁਲੀਸ, ਜੋ ਕਿ ਬੁਨਿਆਦੀ ਜਾਂਚ ਏਜੰਸੀ ਹੈ ਤੇ ਜਿਸ ਦਾ ਮੁਲਕ ਵਿੱਚ ਸਭ ਤੋਂ ਵੱਡਾ ਨੈੱਟਵਰਕ ਹੈ, ਸਮੇਤ ਵੱਖੋ ਵੱਖ ਜਾਂਚ ਏਜੰਸੀਆਂ ’ਤੇ ਝਾਤ ਮਾਰਾਂ ਤਾਂ ਕੁੱਲ ਮਿਲਾ ਕੇ ਸਿਹਰਾ ਡੀਆਰਆਈ ਸਿਰ ਹੀ ਬੱਝਦਾ ਹੈ। ਲਿਹਾਜ਼ਾ ਡੀਆਰਆਈ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਵਿਵਾਦ ਤੋਂ ਦੂਰ ਰਹੇ।’


