- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਖੜ ਵੱਲੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ’ਚ ਘਿਰੇ ਖਹਿਰਾ ਪਾਸੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦੇਣ ਦੀ ਮੰਗ
ਨੈਤਿਕ ਆਧਾਰ ’ਤੇ ਅਹੁਦਾ ਨਾ ਛੱਡਣ ’ਤੇ ਤੁਰੰਤ ਹਟਾਉਣ ਦਾ ਸੱਦਾ
ਚੰਡੀਗੜ – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਪਾਸੋਂ ਪਾਰਟੀ ਸਾਥੀਆਂ ਵੱਲੋਂ ਉਸ ਖਿਲਾਫ਼ ਲਾਏ ਭਿ੍ਰਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਅਸਤੀਫੇ ਦੀ ਮੰਗ ਕੀਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਅੱਜ ਆਖਿਆ ਕਿ ਖਹਿਰਾ ਵਿਰੁੱਧ ਗੰਭੀਰ ਦੋਸ਼ਾਂ ਕਾਰਨ ਉਸ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਵਿਖਾ ਚਾਹੀਦਾ ਹੈ।ਕਾਂਗਰਸ ਪ੍ਰਧਾਨ ਨੇ ਆਪ ਦੇ ਪੰਜਾਬ ਦੇ ਸਹਿ-ਪ੍ਰਧਾਨ ਬਲਬੀਰ ਸਿੰਘ ਵੱਲੋਂ ਖਹਿਰਾ ਦੁਆਰਾ ਕਥਿਤ ਤੌਰ ’ਤੇ ਕੁਝ ਪਾਰਟੀ ਵਰਕਰਾਂ ਪਾਸੋਂ ਨਗਦੀ ਲੈਣ ਦੇ ਲਾਏ ਦੋਸ਼ਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਜ਼ਿਕਰ ਕੀਤਾ। ਇਨਾਂ ਦੋਸ਼ਾਂ ’ਤੇ ਹੈਰਾਨੀ ਜ਼ਾਹਰ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਆਪਲੀਡਰ ਵਿਰੋਧੀ ਧਿਰ ਦਾ ਨੇਤਾ ਰਹਿਣ ਲਈ ਸਾਰੇ ਨੈਤਿਕ ਅਧਿਕਾਰ ਗੁਆ ਚੁੱਕਾ ਹੈ।ਸ੍ਰੀ ਜਾਖੜ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਵਿਰੋਧੀ ਧਿਰ ਦੇ ਨੇਤਾ ਖਿਲਾਫ਼ ਲੱਗੇ ਦੋਸ਼ਾਂ ਦਾ ਨੋਟਿਸ ਲੈਣ ਅਤੇ ਵਿਧਾਨ ਸਭਾ ਦੇ ਨਿਯਮਾਂ ਅਧੀਨ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ।ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਨਾਂ ਦੋਸ਼ਾਂ ਨਾਲ ਖਹਿਰਾ ਪੂਰੀ ਤਰਾਂ ਬੇਨਕਾਬ ਹੋ ਗਿਆ ਜੋ ਪਹਿਲਾਂ ਨਸ਼ਿਆਂ ਦੇ ਮਾਮਲੇ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ। ਉਨਾਂ ਨੇ ਖਹਿਰਾ ਨੂੰ ਫੌਰੀ ਤੌਰ ’ਤੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।ਸ੍ਰੀ ਜਾਖੜ ਨੇ ਕਿਹਾ ਕਿ ਉਚ ਨੈਤਿਕ ਆਧਾਰ ’ਤੇ ਆਪ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਨਸ਼ਿਆਂ ਤੇ ਭਿ੍ਰਸ਼ਟਾਚਾਰ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਜਦਕਿ ਦੂਜੇ ਪਾਸੇ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ’ਤੇ ਬਣੇ ਰਹਿਣ ਦੀ ਇਜਾਜ਼ਤ ਦਿੱਤੀ ਗਈ। ਇੱਥੋਂ ਤੱਕ ਕਿ ਪੰਜਾਬ ਦੇ ਲੋਕਾਂ ਨੇ ਮੈਂਬਰ ਦੇ ਤੌਰ ’ਤੇ ਵੀ ਬਰਦਾਸ਼ਤ ਨਹੀਂ ਕਰਨਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਭਿ੍ਰਸ਼ਟਾਚਾਰ ਦੇ ਦੋਸ਼ਾਂ ਨਾਲ ਨਵੇਂ ਸੰਕਟ ਵਿੱਚ ਫਸ ਗਈ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਦਾ ਸੂਬੇ ਵਿੱਚ ਗੰਭੀਰ ਸਿਆਸੀ ਦਲ ਵਜੋਂ ਵੱਕਾਰ ਖੁੱਸ ਚੁੱਕਾ ਹੈ। ਉਨਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਉਨਾਂ ਨੂੰ ਆਪਣੀ ਪਾਰਟੀ ਦਾ ਪੰਜਾਬ ਢਾਂਚਾ ਭੰਗ ਕਰ ਦੇਣਾ ਚਾਹੀਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕੇਜਰੀਵਾਲ ਨੇ ਕੈਸ਼-ਪੈਕਟ ਸਟਿੰਗ ਅਪ੍ਰੇਸ਼ਨ ਪਿੱਛੋਂ ਸੁੱਚਾ ਸਿੰਘ ਛੋਟੇਪੁਰ ਨੂੰ ਆਪ ਦੇ ਸੂਬਾ ਕਨਵੀਨਰ ਵਜੋਂ ਅਹੁਦੇ ਤੋਂ ਹਟਾ ਕੇ ਮਿਸਾਲ ਕਾਇਮ ਕਰ ਚੁੱਕੇ ਹਨ ਅਤੇ ਹੁਣ ਖਹਿਰਾ ਦੇ ਮਾਮਲੇ ਵਿੱਚ ਵੀ ਇਹੀ ਸਟੈਂਡ ਲੈਣਾ ਚਾਹੀਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਵਿਰੋਧੀ ਧਿਰ ਦਾ ਰੋਲ ਨਿਭਾਉਣ ਵਿੱਚ ਪੂਰੀ ਤਰਾਂ ਨਾਕਾਮ ਸਿੱਧ ਹੋਈ ਹੈ। ਉਨਾਂ ਨੇ ਖਹਿਰਾ ਖਿਲਾਫ਼ ਲੱਗੇ ਦੋਸ਼ਾਂ ’ਤੇ ਇਸ ਪਾਰਟੀ ਨੂੰ ਪੰਜਾਬ ਤੋਂ ਬਾਹਰ ਕਰਨ ਦਾ ਸੱਦਾ ਦਿੱਤਾ ਹੈ।


