- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਪਾਨ ਦੇ ਰੈਸਟੋਰੈਂਟ ਵਿੱਚ ਧਮਾਕਾ, 40 ਵਿਅਕਤੀ ਜ਼ਖਮੀ
ਟੋਕੀਓ – ਜਾਪਾਨ ਦੇ ਸਾਪੋਰੋ ਸ਼ਹਿਰ ਵਿੱਚ ਇਕ ਰੈਸਟੋਰੈਂਟ ਵਿੱਚ ਭਿਆਨਕ ਧਮਾਕਾ ਹੋਣ ਅਤੇ ਅੱਗ ਲੱਗਣ ਕਾਰਨ 40 ਤੋਂ ਵਧੇਰੇ ਵਿਅਕਤੀ ਜ਼ਖਮੀ ਹੋ ਗਏ| ਹੋਕਯਡੋ ਪੁਲੀਸ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ| ਧਮਾਕੇ ਦੇ ਕਾਰਨਾਂ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ| ਜਾਪਾਨ ਦੇ ਐਮਰਜੈਂਸੀ ਸੇਵਾ ਵਿਭਾਗ ਦੀ ਟੀਮ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ| ਰੈਸਟੋਰੈਂਟ ਦੇ ਨੇੜੇ ਰਹਿਣ ਵਾਲੇ ਲੋਕਾਂ ਮੁਤਾਬਕ ਕਿਸੇ ਗੈਸ ਦੇ ਲੀਕ ਹੋਣ ਕਾਰਨ ਧਮਾਕਾ ਹੋਇਆ ਅਤੇ ਇਲਾਕੇ ਵਿੱਚ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ| ਪੁਲੀਸ ਵਲੋਂ ਧਮਾਕਾ ਹੋਣ ਦੇ ਸ਼ੱਕ ਵਿੱਚ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ| ਘਟਨਾ ਵਾਲੇ ਸਥਾਨ ਤੇ ਅੱਗ ਬੁਝਾਊ ਵਿਭਾਗ ਦੀਆਂ 20 ਗੱਡੀਆਂ ਮੌਜੂਦ ਹਨ| ਅਧਿਕਾਰੀਆਂ ਨੇ ਜ਼ਖਮੀਆਂ ਦੀ ਗਿਣਤੀ ਵਧਣ ਦਾ ਸ਼ੱਕ ਪ੍ਰਗਟਾਇਆ ਹੈ|


