- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ
ਚੇਅਰਪਰਸਨ ਨੇ ਅੰਤਰ ਵਿਭਾਗੀ ਕਮੇਟੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਮੰਤਵ ਲਈ ਬਣੀਆਂ ਅੰਤਰ ਵਿਭਾਗੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸਿਹਤ, ਸਿੱਖਿਆ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ‘ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ (ਰੋਕਥਾਮ ਤੇ ਸ਼ਿਕਾਇਤ ਨਿਬੇੜਾ) ਐਕਟ 2013’ ਦਾ ਮੰਤਵ ਔਰਤਾਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ ਤੋਂ ਬਚਾਉਣਾ ਹੈ। ਇਹ ਐਕਟ ਲਿੰਗਕ ਬਰਾਬਰੀ ਦੇ ਨਾਲ ਨਾਲ ਹਰੇਕ ਕੰਮ ਵਾਲੀ ਥਾਂ ਉਤੇ ਬਰਾਬਰੀ ਦਾ ਅਧਿਕਾਰ ਯਕੀਨੀ ਬਣਾਉਂਦਾ ਹੈ। ਚੇਅਰਪਰਸਨ ਨੇ ਕਿਹਾ ਕਿ ਇਸ ਕਾਨੂੰਨ ਦਾ ਮੰਤਵ ਇਸ ਬਦੀ ਦੇ ਖ਼ਾਤਮੇ ਲਈ ਸੰਸਥਾਵਾਂ ਤੇ ਅਦਾਰਿਆਂ ਨੂੰ ਕੋਈ ਢੁਕਵਾਂ ਮੰਚ ਦੇਣਾ ਹੈ, ਨਾ ਕਿ ਮਰਦਾਂ ਨੂੰ ਡਰਾਉਣ ਲਈ ਔਰਤਾਂ ਨੂੰ ਨਾਜਾਇਜ਼ ਤਾਕਤਾਂ ਦੇਣਾ। ਪਿਛਲੇ ਕੁੱਝ ਸਮੇਂ ਵਿੱਚ ਕੁੱਝ ਮਾਮਲਿਆਂ ਵਿੱਚ ਔਰਤ ਪੱਖੀ ਕਾਨੂੰਨਾਂ ਦੀ ਉਲੰਘਣਾ ਵੀ ਹੋਈ ਹੈ ਪਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਕਮੇਟੀ ਮੈਂਬਰਾਂ ਨੂੰ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਸੱਚਾਈ ਜਾਣਨ ਲਈ ਜ਼ਿਆਦਾ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਕਿਉਂਕਿ ਕਿਸੇ ਦਾ ਕਰੀਅਰ ਦਾਅ ਉਤੇ ਹੁੰਦਾ ਹੈ।


