- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ : ਅਮਿਤ ਸ਼ਾਹ
ਲਖਨਊ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ ‘ਚ ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਰੈਲੀ ਵਿੱਚ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਅੱਖਾਂ ‘ਤੇ ਵੋਟ ਬੈਂਕ ਦੀ ਪੱਟੀ ਬੰਨ੍ਹੀ ਹੋਈ ਹੈ। ਜਿਸ ਨੇ ਵਿਰੋਧ ਕਰਨਾ ਹੋਵੇ ਕਰਨ ਲਓ ਪਰ ਸੀ. ਏ. ਏ. ਵਾਪਸ ਨਹੀਂ ਹੋਣ ਵਾਲਾ। ਸ਼ਾਹ ਨੇ ਵਿਰੋਧੀ ਧਿਰਾਂ ਨੂੰ ਨਾਗਰਿਕਤਾ ਕਾਨੂੰਨ ‘ਤੇ ਬਹਿਸ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਪੀੜਤ ਲੋਕਾਂ ਨੂੰ ਮੋਦੀ ਜੀ ਨੇ ਜੀਵਨ ਦਾ ਨਵਾਂ ਅਧਿਆਇ ਸ਼ੁਰੂ ਕਰਨ ਦਾ ਮੌਕਾ ਦਿੱਤਾ ਹੈ, ਜਿਸ ਨੇ ਵਿਰੋਧ ਕਰਨਾ ਹੈ, ਕਰ ਲਓ। ਹੁਣ ਇਹ ਵਾਪਸ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਨੂੰ ਲੋਕ ਸਭਾ ‘ਚ ਮੈਂ ਪੇਸ਼ ਕੀਤਾ ਸੀ ਅਤੇ ਮੈਂ ਵਿਰੋਧੀ ਧਿਰਾਂ ਨੂੰ ਕਹਿਣਾ ਚਾਹਾਂਗਾ ਕਿ ਇਸ ਬਿੱਲ ‘ਤੇ ਜਨਤਕ ਤੌਰ ‘ਤੇ ਚਰਚਾ ਕਰ ਲਓ। ਜੇਕਰ ਇਹ ਕਿਸੇ ਵੀ ਵਿਅਕਤੀ ਦੀ ਨਾਗਰਿਕਤਾ ਖੌਹ ਸਕਦਾ ਹੈ, ਤਾਂ ਉਸ ਨੂੰ ਸਾਬਤ ਕਰਕੇ ਦਿਖਾਓ।


