- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿੱਤ ਨਾਲ ਦੌਰੇ ਦੀ ਚੰਗੀ ਨੀਂਹ ਰੱਖੀ: ਕੋਹਲੀ
ਨਿਊਜ਼ੀਲੈਂਡ ਖ਼ਿਲਾਫ਼ ਟੀ-20 ਲੜੀ ਦਾ ਪਹਿਲਾ ਮੈਚ ਜਿੱਤਣ ਮਗਰੋਂ ਭਾਰਤੀ ਕਪਤਾਨ ਵਿਰਾਟ ਕੋੋਹਲੀ ਨੇ ਕਿਹਾ ਕਿ ਟੀਮ ਇਸੇ ਤਰ੍ਹਾਂ ਦੀ ਜਿੱਤ ਨਾਲ ਦੌਰੇ ਦੀ ਸ਼ੁਰੂਆਤ ਕਰਨਾ ਚਾਹੁੰਦੀ ਸੀ। ਭਾਰਤੀ ਟੀਮ ਸਿਰਫ਼ ਦੋ ਦਿਨ ਪਹਿਲਾਂ ਹੀ ਇੱਥੇ ਪਹੁੰਚੀ। ਕੋਹਲੀ ਨੇ ਮੈਚ ਤੋਂ ਪਹਿਲਾਂ ਬਹੁਤ ਹੀ ਰੁਝੇਵੇਂ ਵਾਲੇ ਪ੍ਰੋਗਰਾਮ ਦੀ ਗੱਲ ਕੀਤੀ ਸੀ। ਕੋਹਲੀ ਨੇ ਮੈਚ ਮਗਰੋਂ ਕਿਹਾ, ‘‘ਦੋ ਦਿਨ ਪਹਿਲਾਂ ਇੱਥੇ ਪਹੁੰਚਣਾ ਅਤੇ ਫਿਰ ਇਸ ਢੰਗ ਨਾਲ ਜਿੱਤ ਦਰਜ ਕਰਨਾ ਸ਼ਾਨਦਾਰ ਰਿਹਾ। ਇਸ ਨਾਲ ਸਾਡੇ ਪੂਰੇ ਦੌਰੇ ਦੀ ਚੰਗੀ ਨੀਂਹ ਰੱਖੀ ਗਈ।’’ ਉਸ ਨੇ ਕਿਹਾ, ‘‘ਮੈਨੂੰ ਅਜਿਹਾ ਲੱਗਿਆ ਕਿ 80 ਫ਼ੀਸਦੀ ਦਰਸ਼ਕ ਸਾਡਾ ਸਮਰਥਨ ਕਰ ਰਹੇ ਹਨ। ਤੁਹਾਨੂੰ 200 ਤੋਂ ਵੱਧ ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇਸ ਤਰ੍ਹਾਂ ਦੇ ਸਹਿਯੋਗ ਦੀ ਲੋੜ ਪੈਂਦੀ ਹੈ। ਅਸੀਂ ਟੀਮ ਅੰਦਰ ਲੰਮੇ ਸਫ਼ਰ ਦੀ ਥਕਾਵਟ ਬਾਰੇ ਗੱਲ ਨਹੀਂ ਕੀਤੀ। ਅਸੀਂ ਕਿਸੇ ਤਰ੍ਹਾਂ ਦਾ ਬਹਾਨਾ ਨਹੀਂ ਚਾਹੁੰਦੇ ਸੀ।’’ ਨਿਊਜ਼ੀਲੈਂਡ ਦਾ ਸਮਾਂ ਭਾਰਤੀ ਸਮੇਂ ਤੋਂ ਸਾਢੇ ਸੱਤ ਘੰਟੇ ਅੱਗੇ ਹੈ।


