- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੁਰਮਾਂ ਖਿਲਾਫ ਅੱਖਾਂ ਬੰਦ ਕਰ ਕੇ ਬੈਠੀ ਹੈ ਸਰਕਾਰ : ਪ੍ਰਿਅੰਕਾ ਗਾਂਧੀ
ਨਵੀਂ ਦਿੱਲੀਂ – ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ (ਯੂ. ਪੀ.) ਵਿਚ ਵੱਧ ਰਹੇ ਅਪਰਾਧਾਂ ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ| ਪ੍ਰਿਅੰਕਾ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਅਤੇ ਕਿਹਾ ਕਿ ਸੱਤਾ ਦੀ ਭੁੱਖੀ ਭਾਜਪਾ ਸਰਕਾਰ ਇਨ੍ਹਾਂ ਅਪਰਾਧਾਂ ਨੂੰ ਲੈ ਕੇ ਅੱਖਾਂ ਬੰਦ ਕਰ ਕੇ ਬੈਠੀ ਹੈ| ਪ੍ਰਿਅੰਕਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਮਾਸੂਮਾਂ ਨਾਲ ਦਰਿੰਦਗੀ ਕੀਤੀ ਜਾ ਰਹੀ ਹੈ| ਔਰਤਾਂ ਨੂੰ ਡਰ ਦੇ ਮਾਹੌਲ ਵਿਚ ਧੱਕਿਆ ਜਾ ਰਿਹਾ ਹੈ| ਆਦਮੀ ਨੂੰ ਜ਼ਿੰਦਾ ਸਾੜ ਦਿਤਾ ਜਾ ਰਿਹਾ ਹੈ ਪਰ ਸੱਤਾ ਦੀ ਰਾਗ ਦਰਬਾਰੀ ਅੱਖਾਂ ਕੁਝ ਨਹੀਂ ਦੇਖ ਰਹੀਆਂ| ਪ੍ਰਦੇਸ਼ ਸਰਕਾਰ ਔਰਤਾਂ ਅਤੇ ਬੱਚੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਦੋਂ ਲੈਣੀ ਸ਼ੁਰੂ ਕਰੇਗੀ? ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਅਖਬਾਰਾਂ ਵਿਚ ਛਪੀਆਂ ਖਬਰਾਂ ਦੀ ਕਟਿੰਗ ਵੀ ਪੋਸਟ ਕੀਤੀ ਹੈ, ਜਿਸ ਵਿਚ ਬਾਰ ਕੌਂਸਲ ਦੀ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਅਲੀਗੜ੍ਹ ਚ ਮਹਿਲਾ ਬੀ. ਡੀ. ਸੀ. ਨੂੰ ਜ਼ਿੰਦਾ ਸਾੜਨ, ਗੋਰਖਪੁਰ ਵਿੱਚ 7 ਸਾਲ ਦੀ ਬੱਚੀ ਨਾਲ ਦਰਿੰਦਗੀ, ਰਾਮਪੁਰ ਵਿੱਚ ਪਤੀ ਨੂੰ ਦਰੱਖਤ ਨਾਲ ਬੰਨ ਕੇ ਪਤਨੀ ਨਾਲ ਸਮੂਹਕ ਗੈਂਗਰੇਪ ਅਤੇ ਬੰਦਾਯੂ ਵਿੱਚ 15 ਦਿਨ ਤਕ ਥਾਣੇ ਦੇ ਚੱਕਰ ਕੱਟਣ ਤੇ ਵੀ ਮਾਮਲਾ ਦਰਜ ਨਹੀਂ ਹੋਇਆ ਆਦਿ ਘਟਨਾਵਾਂ ਦਾ ਜ਼ਿਕਰ ਹੈ|


