- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ
ਪੰਜਵੇਂ ਦਿਨ ਪੰਜਾਬ ਨੇ 5 ਸੋਨ ਤਮਗਿਆਂ ਸਣੇ ਕੁੱਲ 9 ਤਮਗੇ ਜਿੱਤੇ
ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਪੰਜਵੇਂ ਦਿਨ ਵੀ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਰਿਹਾ ਅਤੇ ਖਾਸ ਕਰ ਕੇ ਅਥਲੈਟਿਕਸ ਤੇ ਜੂਡੋ ਵਿੱਚ ਪੰਜਾਬ ਨੇ ਕਈ ਤਮਗੇ ਜਿੱਤੇ। ਜੂਡੋ ਦੇ ਅੰਡਰ 17 ਤੇ 21 ਦੋਵਾਂ ਵਰਗਾਂ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਅੱਜ ਪੰਜਵੇਂ ਦਿਨ ਪੰਜਾਬ ਨੇ ਕੁੱਲ 9 ਤਮਗੇ ਜਿੱਤੇ ਜਿਨਾਂ ਵਿੱਚ 5 ਸੋਨੇ, 2-2 ਚਾਂਦੀ ਤੇ ਕਾਂਸੀ ਦੇ ਤਮਗੇ ਸ਼ਾਮਲ ਸਨ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਤਮਗਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨਾਂ ਦੀ ਪ੍ਰਾਪਤੀ ਦਾ ਸਿਹਰਾ ਉਨਾਂ ਦੇ ਕੋਚਾਂ ਅਤੇ ਮਾਪਿਆਂ ਸਿਰ ਬੰਨਿਆ। ਉਨਾਂ ਕਿਹਾ ਕਿ ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਅਤੇ ਲੋਹੜੀ ਦੇ ਤਿਉਹਾਰ ਵਾਲੇ ਦਿਨ ਖਿਡਾਰੀਆਂ ਨੇ ਤਮਗਾ ਜਿੱਤ ਕੇ ਦੋਹਰੀ ਖੁਸ਼ੀ ਦਿੱਤੀ ਹੈ।ਪੰਜਾਬ ਦੇ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਨੇ ਅੰਡਰ 21 ਦੇ ਜੈਵਲਿਨ ਥਰੋਅ, ਅਮਨਦੀਪ ਸਿੰਘ ਨੇ ਅੰਡਰ 17 ਦੇ ਸ਼ਾਟਪੁੱਟ, ਗੁਰਕੀਰਤ ਸਿੰਘ ਨੇ ਅੰਡਰ 21 ਦੇ ਹੈਮਰ ਥਰੋਅ, ਜੋਬਨਦੀਪ ਸਿੰਘ ਨੇ ਅੰਡਰ 17 ਜੂਡੋ ਦੇ 100 ਕਿਲੋ ਵਰਗ ਅਤੇ ਹਰਸ਼ਦੀਪ ਸਿੰਘ ਬਰਾੜ ਨੇ ਅੰਡਰ 17 ਜੂਡੋ ਦੇ 81 ਕਿਲੋ ਵਰਗ ਵਿੱਚ ਸੋਨ ਤਮਗਾ ਜਿੱਤਿਆ ਹੈ।ਸ੍ਰੀਮਤੀ ਗਿੱਲ ਨੇ ਅੱਗੇ ਦੱਸਿਆ ਕਿ ਅੰਡਰ 21 ਦੇ 400 ਮੀਟਰ ਹਰਡਲਜ਼ ਦੌੜ ਵਿੱਚ ਅਨਮੋਲ ਸਿੰਘ ਤੇ ਅੰਡਰ 21 ਜੂਡੋ ਦੇ 78 ਕਿਲੋ ਵਰਗ ਵਿੱਚ ਸਿਮਰਨ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ। ਇਸੇ ਤਰਾਂ ਅੰਡਰ 21 ਜੂਡੋ ਦੇ 70 ਕਿਲੋ ਵਰਗ ਵਿੱਚ ਸਿਮਰਨਜੀਤ ਕੌਰ ਤੇ ਅੰਡਰ 21 ਦੇ ਜਿਮਨਾਸਟਕ ਮੁਕਾਬਲਿਆਂ ਵਿੱਚ ਆਰੀਅਨ ਸ਼ਰਮਾ ਨੇ ਕਾਂਸੀ ਦਾ ਤਮਗਾ ਜਿੱਤਿਆ।


