- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਸਲਾਹਕਾਰ ਬੋਰਡ ਬਣਾਇਆ
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਬਣਾਇਆ ਬੋਰਡ
ਚੰਡੀਗੜ – ਜੇਲ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ। ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ.ਜੀ. (ਜੇਲਾਂ) ਮੈਂਬਰ ਸਕੱਤਰ ਹੋਣਗੇ। ਇਸ ਬੋਰਡ ਦੇ ਹੋਰ ਮੈਂਬਰਾਂ ਵਿੱਚ ਜੁਡੀਸ਼ੀਅਲ ਸਕੱਤਰ ਜਾਂ ਉਸ ਦੇ ਪ੍ਰਤੀਨਿਧ, ਜੋ ਕਿ ਘੱਟੋ-ਘੱਟ ਸਕੱਤਰ ਪੱਧਰ ਦੇ ਆਈ.ਜੀ. (ਹੈੱਡਕੁਆਟਰ) ਦੇ ਅਹੁਦੇ ‘ਤੇ ਤਾਇਨਾਤ ਹੋਣਗੇ, ਇਸ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਡਾਇਰੈਕਟਰ ਸਿਹਤ ਸੇਵਾਵਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮੁੱਖ ਇੰਜੀਨੀਅਰ ਲੋਕ ਨਿਰਮਾਣ ਬੋਰਡ ਦੇ ਮੈਂਬਰ ਹੋਣਗੇ। ਉਕਤ ਤੋਂ ਇਲਾਵਾ ਗੈਰ-ਸਰਕਾਰੀ ਮੈਂਬਰਾਂ ਵਿੱਚ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀਮਤੀ ਸਤਕਾਰ ਕੌਰ, ਸ੍ਰੀ ਕੁਲਬੀਰ ਸਿੰਘ ਜ਼ੀਰਾ ਤੇ ਸ੍ਰੀ ਕੁਲਤਾਰ ਸਿੰਘ ਸੰਧਵਾਂ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਬੱਚਿਆਂ ਦੇ ਮਾਹਿਰ ਪ੍ਰੋ.ਹਰਸ਼ਿੰਦਰ ਕੌਰ ਐਮ.ਡੀ., ਸਮਾਜ ਸੇਵੀ ਸ੍ਰੀ ਮੁਕੇਸ਼ ਸ਼ਰਮਾ, ਸਾਬਕਾ ਵਿਧਾਇਕ ਸ੍ਰੀ ਸਵਿੰਦਰ ਸਿੰਘ ਅਤੇ ਸੇਵਾਮੁਕਤ ਆਈ.ਜੀ. (ਜੇਲਾਂ) ਸ੍ਰੀ ਬਿਕਰਮਜੀਤ ਸਿੰਘ ਸੰਧੂ ਸ਼ਾਮਲ ਹਨ।


