- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ ‘ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਮਰੀਅਮ ਦੀ ਅਪੀਲ ਰੱਦ
ਇਸਲਾਮਾਬਾਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ ਨੇਤਾ ਮਰੀਅਮ ਨਵਾਜ਼ ਨੇ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਅਪੀਲ ਕੀਤੀ ਸੀ, ਜਿਸ ਨੂੰ ਜੇਲ ਜ਼ਿਲਾ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਸ਼ਰੀਫ ਪਰਿਵਾਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਸਾਬਕਾ ਪੀ.ਐੱਮ. ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕ੍ਰਮਵਾਰ 10 ਸਾਲ ਅਤੇ 7 ਸਾਲ ਦੀ ਜੇਲ ਦੀ ਸਜ਼ਾ ਕੱਟ ਰਹੇ ਹਨ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਸ਼ਰੀਫ ਪਰਿਵਾਰ ਦੇ ਵਕੀਲਾਂ ਦੇ ਦਲ ਨੇ ਕੱਲ ਜੇਲ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਾਜ਼ ਸ਼ਰੀਫ, ਮਰੀਅਮ ਨਵਾਜ਼ ਤੇ ਮੁਹੰਮਦ ਸਫਦਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਇਲਾਵਾ ਪਾਕਿਸਤਾਨੀ ਬਾਰ ਕੌਂਸਲ ਦੇ ਇਕ ਅਧਿਕਾਰੀ ਮੁਹੰਮਦ ਔਰੰਗਜ਼ੇਬ ਨੇ ਵੀ ਸ਼ਰੀਫ ਨਾਲ ਕੱਲ ਜੇਲ ਵਿਚ ਮੁਲਾਕਾਤ ਕੀਤੀ। ਅਖਬਾਰ ਨੇ ਇਕ ਵਕੀਲ ਅਮਜ਼ਦ ਪਰਵੇਜ਼ ਦੇ ਹਵਾਲੇ ਨਾਲ ਕਿਹਾ ਹੈ,”ਮਰੀਅਮ ਜੇਲ ਵਿਚ ਮਹਿਲਾ ਕੈਦੀਆਂ ਨੂੰ ਪੜ੍ਹਾਉਣਾ ਚਾਹੁੰਦੀ ਸੀ ਪਰ ਜੇਲ ਪ੍ਰਸ਼ਾਸਨ ਨੇ ਉਸ ਨੂੰ ਦੱਸਿਆ ਕਿ ਉਸ ਨੂੰ ਇਕੱਲੇ ਰੱਖਿਆ ਗਿਆ ਹੈ। ਇਸ ਲਈ ਉਹ ਹੋਰ ਕੈਦੀਆਂ ਨਾਲ ਨਹੀਂ ਮਿਲ ਸਕਦੀ।” ਵਕੀਲ ਨੇ ਕਿਹਾ,”ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਜੇਲ ਪ੍ਰਸ਼ਾਸਨ ਨੇ ਮਰੀਅਮ ਨੂੰ ਕਲਮ ਅਤੇ ਕਾਗਜ਼ ਮੁਹੱਈਆ ਨਹੀਂ ਕਰਵਾਇਆ ਹੈ।” ਵਕੀਲ ਨੇ ਅੱਗੇ ਦੱਸਿਆ ਕਿ ਮਰੀਅਮ ਨੇ ਜੇਲ ਪ੍ਰਸ਼ਾਸਨ ਦੀ ਉਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ, ਜਿਸ ਵਿਚ ਉਸ ਨੂੰ ਕਿਹਾ ਗਿਆ ਸੀ ਕਿ ਉਸ ਨੂੰ ਸਿਹਾਲਾ ਪੁਲਸ ਕਾਲਜ ਦੇ ਆਰਾਮ ਘਰ ਭੇਜਿਆ ਜਾਵੇਗਾ, ਜਿਸ ਨੂੰ ਇਕ ਉਪ ਜੇਲ ਐਲਾਨਿਆ ਗਿਆ ਹੈ। ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਦੋਵੇਂ ਪਿਓ-ਧੀ ਨੂੰ ਜੇਲ ਵਿਚ ਚਾਰ ਸਮਾਚਾਰ ਪੱਤਰ ਦਿੱਤੇ ਜਾਣੇ ਚਾਹੀਦੇ ਹਨ ਪਰ ਉਨ੍ਹਾਂ ਨੂੰ ਸਿਰਫ ਇਕ ਸਮਾਚਾਰ ਪੱਤਰ ਹੀ ਦਿੱਤਾ ਜਾ ਰਿਹਾ ਹੈ।


