- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ ਤੋਂ ਰਿਹਾਅ ਹੋਈ ਆਸੀਆ ਬੀਬੀ, ਭੇਜਿਆ ਜਾਵੇਗਾ ਨੀਦਰਲੈਂਡ
ਲਾਹੌਰ – ਈਸ਼ਨਿੰਦਾ ਦੇ ਮਾਮਲੇ ਵਿਚ ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਬੀਤੇ ਹਫਤੇ ਰਿਹਾਅ ਕੀਤੀ ਜਾ ਚੁੱਕੀ ਈਸਾਈ ਮਹਿਲਾ ਆਸੀਆ ਬੀਬੀ ਨੂੰ ਮੁਲਤਾਨ ਦੀ ਇਕ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਵਲਪਿੰਡੀ ਸਥਿਤ ਨੂਰ ਖਾਨ ਏਅਰਬੇਸ ਲਿਜਾਇਆ ਗਿਆ ਅਤੇ ਹੁਣ ਉਨ੍ਹਾਂ ਨੂੰ ਉੱਥੋਂ ਦੀ ਨੀਦਰਲੈਂਡ ਭੇਜਿਆ ਜਾਵੇਗਾ। ਸਥਾਨਕ ਮੀਡੀਆ ਦੀਆਂ ਖਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਭਾਵੇਂਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਦੇ ਇਕ ਬੁਲਾਰੇ ਨੇ ਇਸ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਲਾਹੌਰ ਦੀ ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਆਸੀਆ ਬੀਬੀ ਨੂੰ ਬੁੱਧਵਾਰ ਦੇਰ ਰਾਤ ਮੁਲਤਾਨ ਦੀ ‘ਨਿਊ ਜੇਲ ਫੌਰ ਵੂਮਨ’ ਤੋਂ ਰਿਹਾਅ ਕਰ ਦਿੱਤਾ ਗਿਆ ਅਤੇ ਨੂਰ ਖਾਨ ਏਅਰਬੇਸ ਲਿਜਾਇਆ ਗਿਆ, ਜਿੱਥੋਂ ਦੀ ਉਨ੍ਹਾਂ ਨੂੰ ਇਕ ਚਾਰਟਰਡ ਜਹਾਜ਼ ਜ਼ਰੀਏ ਨੀਦਰਲੈਂਡ ਲਿਜਾਇਆ ਜਾਵੇਗਾ।


